Home ਪੰਜਾਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਜਥਾ ਅੰਮ੍ਰਿਤਸਰ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਜਥਾ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ

0

“ਕਰਤਾਰਪੁਰ ਲਾਂਘਾ ਦਿਲਾਂ ਦਾ ਪੁਲ ਹੈ”ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ


ਅੰਮ੍ਰਿਤਸਰ (ਚੌਧਰੀ ਛਤਰਪਾਲ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਉਣ ਵਾਲੇ ਪ੍ਰਕਾਸ਼ ਪੁਰਬ (5 ਨਵੰਬਰ) ਨੂੰ ਸਮਰਪਿਤ ਸਿੱਖ ਸ਼ਰਧਾਲੂਆਂ ਦਾ ਇੱਕ ਵਿਸ਼ੇਸ਼ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਇਹ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਵੱਲੋਂ ਭੇਜਿਆ ਗਿਆ ਹੈ।

ਜੱਥੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਸ਼ਾਮਲ ਹਨ, ਜੋ ਸੰਗਤ ਨਾਲ ਮਿਲ ਕੇ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ — ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨਗੇ ਅਤੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਭਾਗ ਲੈਣਗੇ।

ਰਵਾਨਗੀ ਤੋਂ ਪਹਿਲਾਂ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਸਿਰਫ਼ ਇੱਕ ਸੜਕ ਨਹੀਂ, ਸਗੋਂ ਦਿਲਾਂ ਨੂੰ ਜੋੜਨ ਵਾਲਾ ਪੁਲ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸਰਕਾਰ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਹਨ, ਪਰ ਕਰਤਾਰਪੁਰ ਲਾਂਘਾ ਅਜੇ ਪੂਰੀ ਤਰ੍ਹਾਂ ਖੁਲ੍ਹਿਆ ਨਹੀਂ ਹੈ।

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਜਿਵੇਂ ਪਹਿਲਾਂ ਸਿੱਖ ਸੰਗਤ ਦੀਆਂ ਅਰਦਾਸਾਂ ਕਬੂਲ ਹੋਈਆਂ ਹਨ, ਉਸੇ ਤਰ੍ਹਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦੀ ਹੀ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਜਾਵੇਗਾ, ਤਾਂ ਜੋ ਦੋਵੇਂ ਪਾਸਿਆਂ ਦੀ ਸੰਗਤ ਬਿਨਾ ਰੁਕਾਵਟ ਗੁਰੂ ਘਰ ਦੇ ਦਰਸ਼ਨ ਕਰ ਸਕੇ।

Exit mobile version