Homeਪਟਿਆਲਾ ਅਪਡੇਟਪਟਿਆਲਾ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ

ਪਟਿਆਲਾ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ

ਉਨ੍ਹਾਂ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰੱਖਿਆ ਕੀਤੀ”ਨਕੁਲ ਸੋਫਤ


ਪਟਿਆਲਾ, 5 ਨਵੰਬਰ (ਜਤਿੰਦਰ ਗਰਗ): ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਲੰਬੇ ਸਮੇਂ ਬਾਅਦ ਆਪਣੇ ਗ੍ਰਹਿ ਸ਼ਹਿਰ ਪਟਿਆਲਾ ਪਹੁੰਚੇ, ਜਿੱਥੇ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਆਈ.ਟੀ. ਵਿੰਗ ਦੇ ਪ੍ਰਧਾਨ ਨਕੁਲ ਸੋਫਤ ਨੇ ਕੈਪਟਨ ਨੂੰ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਅਤੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਰਾਜਨੀਤਿਕ ਯਾਤਰਾ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਸਮਰਪਿਤ ਰਹੀ ਹੈ।

ਨਕੁਲ ਸੋਫਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਦੂਰਦਰਸ਼ੀ ਅਤੇ ਮਜ਼ਬੂਤ ਇਰਾਦਿਆਂ ਵਾਲੇ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਪੰਜਾਬ ਦੀ ਭਲਾਈ ਅਤੇ ਵਿਕਾਸ ਨੂੰ ਆਪਣੀ ਰਾਜਨੀਤੀ ਦਾ ਕੇਂਦਰ ਬਣਾਇਆ। ਉਨ੍ਹਾਂ ਕਿਹਾ ਕਿ “ਕੈਪਟਨ ਸਾਬ ਨੇ ਮੁੱਖ ਮੰਤਰੀ ਦੇ ਤੌਰ ‘ਤੇ ਕਈ ਇਤਿਹਾਸਕ ਫ਼ੈਸਲੇ ਕੀਤੇ, ਅਤੇ ਜਦੋਂ ਪੰਜਾਬ ਦੇ ਹਿੱਤਾਂ ਦੀ ਗੱਲ ਆਈ, ਤਾਂ ਕੁਰਸੀ ਤੋਂ ਹਟਣ ਤੋਂ ਵੀ ਪਰਹੇਜ਼ ਨਹੀਂ ਕੀਤਾ।”

ਉਨ੍ਹਾਂ ਜੋੜਿਆ ਕਿ ਅੱਜ ਵੀ ਕੈਪਟਨ ਅਮਰਿੰਦਰ ਸਿੰਘ ਹਰੇਕ ਮਹੱਤਵਪੂਰਨ ਮੁੱਦੇ ‘ਤੇ ਪੰਜਾਬ ਦੇ ਪੱਖ ‘ਚ ਖੜ੍ਹੇ ਨਜ਼ਰ ਆਉਂਦੇ ਹਨ। ਨਕੁਲ ਸੋਫਤ ਨੇ ਕਿਹਾ ਕਿ ਭਾਜਪਾ ਦੇ ਹੱਕ ਵਿੱਚ ਰਾਜਨੀਤਿਕ ਮਾਹੌਲ ਬਣ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਨਾ ਨਿਸ਼ਚਿਤ ਦਿਖਾਈ ਦੇ ਰਿਹਾ ਹੈ

ਇਸ ਮੌਕੇ ਭਾਜਪਾ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਫੁੱਲਾਂ ਦੇ ਗੁਲਦਸਤਿਆਂ ਨਾਲ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਸ਼ੁਭਕਾਮਨਾਵਾਂ ਦਿੱਤੀਆਂ।

RELATED ARTICLES
- Advertisment -
Google search engine
Google search engine
Google search engine

Most Popular

Recent Comments