Homeਪੰਜਾਬਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਨਗਰ ਕੀਰਤਨ 19 ਨਵੰਬਰ ਤੋਂ ਸ਼ੁਰੂ — 1563 ਕਿਲੋਮੀਟਰ ਦਾ ਰੂਹਾਨੀ ਸਫ਼ਰ ਪੂਰੇ ਪੰਜਾਬ ਨੂੰ ਜੋੜੇਗਾ

ਚੰਡੀਗੜ੍ਹ, 6 ਨਵੰਬਰ (ਚੌਧਰੀ ਛਤਰਪਾਲ ਸਿੰਘ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾ ਨਾਲ ਮਨਾਉਣ ਲਈ ਤਿਆਰੀਆਂ ਜੋਰਾਂ ‘ਤੇ ਹਨ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਇਤਿਹਾਸਕ ਸਮਾਰੋਹ ਪੰਜਾਬ ਦੇ ਧਾਰਮਿਕ ਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ ਬਣੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਚਾਰ ਵੱਡੇ ਨਗਰ ਕੀਰਤਨ 19 ਨਵੰਬਰ ਤੋਂ ਵੱਖ-ਵੱਖ ਸਥਾਨਾਂ ਤੋਂ ਸ਼ੁਰੂ ਹੋਣਗੇ, ਜੋ ਕੁੱਲ 1563 ਕਿਲੋਮੀਟਰ ਦੀ ਯਾਤਰਾ ਕਰਦੇ ਹੋਏ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੇ

ਸੌਂਦ ਨੇ ਦੱਸਿਆ ਕਿ ਇਹ ਯਾਤਰਾਵਾਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੀ ਨਿਗਰਾਨੀ ਹੇਠ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਜਿਸਨੂੰ ਇਸ ਸਮਾਰੋਹ ਲਈ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ ਸ੍ਰੀਨਗਰ ਤੋਂ ਸ਼ੁਰੂ ਹੋ ਕੇ ਜੰਮੂ, ਪਠਾਨਕੋਟ, ਹੁਸ਼ਿਆਰਪੁਰ ਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। ਇਸੇ ਤਰ੍ਹਾਂ ਮਾਝਾ-ਦੁਆਬਾ ਰੂਟ ਤੋਂ ਨਗਰ ਕੀਰਤਨ ਗੁਰਦਾਸਪੁਰ ਤੋਂ ਚੱਲ ਕੇ ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ ਤਾਰਨ, ਜਲੰਧਰ ਤੇ ਬਲਾਚੌਰ ਰਾਹੀਂ ਆਪਣੀ ਯਾਤਰਾ ਪੂਰੀ ਕਰੇਗਾ।

ਮਾਲਵਾ-1 ਰੂਟ ‘ਤੇ ਨਗਰ ਕੀਰਤਨ ਫਰੀਦਕੋਟ ਤੋਂ ਸ਼ੁਰੂ ਹੋ ਕੇ ਲੁਧਿਆਣਾ ਤੇ ਫਤਹਿਗੜ੍ਹ ਸਾਹਿਬ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਤੱਕ, ਜਦਕਿ ਮਾਲਵਾ-2 ਰੂਟ ‘ਤੇ ਯਾਤਰਾ ਤਲਵੰਡੀ ਸਾਬੋ ਤੋਂ ਸ਼ੁਰੂ ਹੋ ਕੇ ਸੰਗਰੂਰ, ਪਟਿਆਲਾ, ਮੋਹਾਲੀ ਤੇ ਰੂਪਨਗਰ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਤੱਕ ਪਹੁੰਚੇਗੀ।

ਮੰਤਰੀ ਸੌਂਦ ਨੇ ਕਿਹਾ ਕਿ ਇਹ ਚਾਰ ਨਗਰ ਕੀਰਤਨ ਪੂਰੇ ਪੰਜਾਬ ਨੂੰ ਰੂਹਾਨੀ ਏਕਤਾ ਦੇ ਧਾਗੇ ਨਾਲ ਜੋੜਣਗੇ ਅਤੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਬਲਿਦਾਨ ਦੀ ਮਹਾਨਤਾ ਨਾਲ ਜਾਣੂ ਕਰਵਾਉਣਗੇ।

ਉਨ੍ਹਾਂ ਦੁਨੀਆ ਭਰ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਨਗਰ ਕੀਰਤਨਾਂ ਵਿੱਚ ਹਾਜ਼ਰੀ ਭਰ ਕੇ ਆਪਣੀ ਸ਼ਰਧਾ ਪ੍ਰਗਟ ਕਰਨ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਪਨ ਸਮਾਗਮਾਂ ਵਿੱਚ ਭਾਗ ਲੈਣ।

RELATED ARTICLES
- Advertisment -
Google search engine
Google search engine
Google search engine

Most Popular

Recent Comments