Home ਦੇਸ਼ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ...

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਰੋਹ ਵਿੱਚ ਰੌਣਕ — ਮੁੱਖ ਮੰਤਰੀ ਰੇਖਾ ਗੁਪਤਾ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੱਥਾ ਟੇਕਿਆ

0

ਪਟਨਾ, 6 ਨਵੰਬਰ (ਜਗਦੇਵ ਰੰਚਨਾਂ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਵਿਸ਼ਾਲ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਪਵਿਤ੍ਰ ਮੌਕੇ ਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹਾਜ਼ਰੀ ਭਰੀ ਅਤੇ ਗੁਰੂਘਰ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ।

ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ, ਜਦਕਿ ਤਖ਼ਤ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ ਅਤੇ ਮੈਂਬਰ ਹਰਪਾਲ ਸਿੰਘ ਜੌਹਲ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਸੌਂਪੇ।

ਰੇਖਾ ਗੁਪਤਾ ਨੇ ਕਿਹਾ ਕਿ ਉਹ ਹਮੇਸ਼ਾਂ ਤੋਂ ਤਖ਼ਤ ਪਟਨਾ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੀਆਂ ਸਨ, ਅਤੇ ਅੱਜ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਉਹ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਵਿਖੇ ਵੀ ਦਰਸ਼ਨ ਕੀਤੇ।

ਤਖ਼ਤ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਰੋਹ ਦੀ ਸ਼ੁਰੂਆਤ ਅੰਮ੍ਰਿਤ ਵੇਲੇ ਕੀਤੀ ਗਈ ਸੀ, ਜਿੱਥੇ ਵਿਸ਼ਵ ਪ੍ਰਸਿੱਧ ਰਾਗੀ ਅਤੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸੰਗਤ ਨੂੰ ਗੁਰੂ ਸਾਹਿਬ ਦੇ ਸ਼ਸਤਰਾਂ ਅਤੇ ਅਸਤਰਾਂ ਦੀਆਂ ਝਲਕਾਂ ਵੀ ਦਰਸਾਈਆਂ ਗਈਆਂ।

ਸੰਪੂਰਨ ਤਖ਼ਤ ਸਾਹਿਬ ਪ੍ਰੰਗਣ ਵਿਖੇ ਸ਼ਰਧਾਲੂਆਂ ਦੀ ਭਾਰੀ ਭੀੜ ਨੇ ਰੂਹਾਨੀ ਮਾਹੌਲ ਬਣਾਇਆ, ਜਿੱਥੇ ਗੁਰਬਾਣੀ ਦੀ ਧੁਨ ਨਾਲ ਹਰ ਪਾਸੇ ਗੁਰੂ ਨਾਨਕ ਦੇਵ ਜੀ ਦੇ ਨਾਮ ਦੀ ਗੂੰਜ ਸੁਣਾਈ ਦਿੱਤੀ।

Exit mobile version