Homeਪੰਜਾਬਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਡਾ ਤੋਹਫ਼ਾ — 2,200 ਨਵੇਂ ਉਮੀਦਵਾਰਾਂ ਨੂੰ...

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਡਾ ਤੋਹਫ਼ਾ — 2,200 ਨਵੇਂ ਉਮੀਦਵਾਰਾਂ ਨੂੰ ਮਿਲੇ ਨਿਯੁਕਤੀ ਪੱਤਰ

ਅੰਮ੍ਰਿਤਸਰ, 7 ਨਵੰਬਰ (ਜਗਦੇਵ ਰੰਚਨਾਂ): ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਖੇਤਰ ਵਿੱਚ ਇਕ ਹੋਰ ਵੱਡਾ ਕਦਮ ਚੁੱਕਦਿਆਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀ.ਐਸ.ਪੀ.ਸੀ.ਐਲ.) ਵੱਲੋਂ ਨਵੀਂ ਭਰਤੀ ਹੋਏ ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਵੰਡੇ ਗਏ। ਇਹ ਸਮਾਰੋਹ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ, ਜਿਸ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ, ਜਦਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਮੌਜੂਦ ਸਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਜ ਸਰਕਾਰ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 56,856 ਨੌਕਰੀਆਂ ਦਿੱਤੀਆਂ ਹਨ, ਅਤੇ ਅੱਜ 2,200 ਹੋਰ ਨਵੇਂ ਕਰਮਚਾਰੀ ਸ਼ਾਮਲ ਹੋਣ ਨਾਲ ਇਹ ਗਿਣਤੀ 59,962 ਤੱਕ ਪਹੁੰਚ ਗਈ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਪੂਰੀ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ — ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ।

ਮੁੱਖ ਮੰਤਰੀ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਨੌਕਰੀ ਨੂੰ ਜਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ, ਕਿਉਂਕਿ ਇਹ ਸਿਰਫ਼ ਇਕ ਰੁਜ਼ਗਾਰ ਨਹੀਂ ਸਗੋਂ ਲੋਕ ਸੇਵਾ ਦਾ ਮੌਕਾ ਹੈ। ਉਨ੍ਹਾਂ ਕਿਹਾ, “ਸਿੱਖਣ ਦੀ ਕੋਈ ਸੀਮਾ ਨਹੀਂ ਹੁੰਦੀ। ਹਮੇਸ਼ਾ ਆਪਣੇ ਗਿਆਨ ਨੂੰ ਵਧਾਉਣ ਦੀ ਕੋਸ਼ਿਸ਼ ਕਰੋ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੋ।”

ਇਸ ਮੌਕੇ ਨਵੇਂ ਭਰਤੀ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਆਪਣੇ ਫਰਜ਼ ਨਿਭਾਉਣ ਦਾ ਸੰਕਲਪ ਲਿਆ।

RELATED ARTICLES
- Advertisment -
Google search engine
Google search engine
Google search engine

Most Popular

Recent Comments