Homeਪੰਜਾਬਬਟਾਲਾ ਨੂੰ ਮਿਲੀ ਵੱਡੀ ਸਹੂਲਤ: ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਤਹਿਸੀਲ...

ਬਟਾਲਾ ਨੂੰ ਮਿਲੀ ਵੱਡੀ ਸਹੂਲਤ: ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਗੁਰਦਾਸਪੁਰ (ਜਗਜੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਟਾਲਾ ਵਿੱਚ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਦੇ ਹੋਏ ਲੋਕਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ। ਇਸ ਸਮਾਗਮ ਦੌਰਾਨ ਉਹਨਾਂ ਦੇ ਨਾਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕੁਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾ, ਚੇਅਰਮੈਨ ਰਮਨ ਬਹਿਲ ਅਤੇ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਣਕ ਮਹਿਤਾ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵਾਂ ਤਹਿਸੀਲ ਕੰਪਲੈਕਸ ਬਟਾਲਾ ਹਲਕੇ ਅਤੇ ਨੇੜਲੇ ਕਰੀਬ 314 ਪਿੰਡਾਂ ਦੇ ਵਸਨੀਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ। ਹੁਣ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਇੱਕ ਹੀ ਥਾਂ ’ਤੇ ਉਪਲਬਧ ਹੋਣਗੀਆਂ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਸਾਧਨ ਦੋਵੇਂ ਬਚਣਗੇ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪ੍ਰਸ਼ਾਸਨਿਕ ਸੇਵਾਵਾਂ ਨੂੰ ਲੋਕਾਂ ਦੇ ਨੇੜੇ ਲਿਆਉਣਾ ਹੈ ਤਾਂ ਜੋ ਹਰ ਨਾਗਰਿਕ ਨੂੰ ਸੁਵਿਧਾਜਨਕ ਅਤੇ ਪਾਰਦਰਸ਼ੀ ਤਰੀਕੇ ਨਾਲ ਸਰਕਾਰੀ ਲਾਭ ਮਿਲ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments