ਤਰਨਤਾਰਨ : (ਰਾਜੇਸ਼ ਕੁਮਾਰ) : ਤਰਨਤਾਰਨ ਜ਼ਿਲ੍ਹੇ ਵਿੱਚ 11 ਨਵੰਬਰ, ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਆਉਣ ਵਾਲੀਆਂ ਉਪ-ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਿਆ ਗਿਆ ਹੈ। ਇਸ ਦੌਰਾਨ ਤਰਨਤਾਰਨ ਦੇ ਸਰਕਾਰੀ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਵਿੱਚ ਇੱਕ ਦਿਨ ਦੀ ਛੁੱਟੀ ਰਹੇਗੀ।
ਜ਼ਿਲ੍ਹਾ ਮੈਜਿਸਟਰੇਟ ਰਾਹੁਲ ਨੇ ਦੱਸਿਆ ਕਿ ਉਪ-ਚੋਣਾਂ ਦੀ ਵੋਟਿੰਗ 11 ਨਵੰਬਰ ਨੂੰ ਹੋਵੇਗੀ ਜਦਕਿ ਨਤੀਜਿਆਂ ਦਾ ਐਲਾਨ 14 ਨਵੰਬਰ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਿੰਗ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਪ੍ਰਬੰਧਾਂ ਲਈ ਸਾਰੇ ਲੋੜੀਂਦੇ ਕਦਮ ਉਠਾਏ ਗਏ ਹਨ ਤਾਂ ਜੋ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਪੂਰੀ ਹੋ ਸਕੇ।
ਇਸ ਫੈਸਲੇ ਨਾਲ ਵੋਟਰਾਂ ਨੂੰ ਵੋਟ ਪਾਉਣ ਲਈ ਸੁਵਿਧਾ ਮਿਲੇਗੀ ਅਤੇ ਉਪ-ਚੋਣ ਦੌਰਾਨ ਚੋਣ ਅਧਿਕਾਰੀਆਂ ਨੂੰ ਤਿਆਰੀਆਂ ਕਰਨ ਵਿੱਚ ਵੀ ਆਸਾਨੀ ਰਹੇਗੀ।







