Home ਪਟਿਆਲਾ ਅਪਡੇਟ ਗੁਰੂ ਤੇਗ਼ ਬਹਾਦੁਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ’ਚ ਵਿਦਵਾਨਾਂ, ਧਾਰਮਿਕ...

ਗੁਰੂ ਤੇਗ਼ ਬਹਾਦੁਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ’ਚ ਵਿਦਵਾਨਾਂ, ਧਾਰਮਿਕ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

0

ਗੁਰਮਤਿ ਵਿਚਾਰਾਂ ਨੇ ਦਿੱਤੀ ਧਰਮ ਨਾਲ ਜਿੰਦਗੀ ਜਿਊਣ ਦੀ ਪ੍ਰੇਰਣਾ


ਪਟਿਆਲਾ : ਧੰਨ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਜਥੇਦਾਰ ਗੁਰਚਰਨ ਸਿੰਘ ਜੀ ਟੋਹੜਾ ਚੈਰੀਟੇਬਲ ਟਰੱਸਟ ਵੱਲੋਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਇਸ ਸੈਮੀਨਾਰ ਵਿੱਚ ਵੱਖ-ਵੱਖ ਵਿਦਵਾਨਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤ ਨੇ ਸ਼ਮੂਲੀਅਤ ਕੀਤੀ। ਸੈਮੀਨਾਰ ਦੌਰਾਨ ਗੁਰਮਤਿ ਵਿਚਾਰਾਂ ਰਾਹੀਂ ਵਿਦਵਾਨਾਂ ਨੇ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਬੇਮਿਸਾਲ ਸ਼ਹਾਦਤ ਅਤੇ ਧਾਰਮਿਕ ਅਦਰਸ਼ਾਂ ’ਤੇ ਚਰਚਾ ਕੀਤੀ।

ਵਿਦਵਾਨਾਂ ਨੇ ਕਿਹਾ ਕਿ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਨੇ ਧਰਮ, ਮਨੁੱਖਤਾ ਅਤੇ ਅਜ਼ਾਦੀ ਦੀ ਰੱਖਿਆ ਲਈ ਆਪਣਾ ਸੀਸ ਨਿਓਛਾਵਰ ਕਰ ਦਿੱਤਾ। ਉਨ੍ਹਾਂ ਦੀ ਸ਼ਹਾਦਤ ਸਾਨੂੰ ਸੱਚੇ ਅਰਥਾਂ ’ਚ ਧਰਮ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ।

ਇਸ ਮੌਕੇ ਟਰੱਸਟ ਦੇ ਮੈਂਬਰਾਂ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਸਮਰਪਣ, ਇਕਤਾ ਅਤੇ ਸੇਵਾ ਦੇ ਸੁਨੇਹੇ ਨੂੰ ਅੱਗੇ ਵਧਾਉਣ ਦਾ ਸੰਕਲਪ ਵੀ ਲਿਆ ਗਿਆ।

Exit mobile version