Homeਪੰਜਾਬਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੰਮ੍ਰਿਤਸਰ ਜਾਣ ਵਾਲੀਆਂ ਪਹਿਲੀਆਂ ਬੱਸਾਂ ਨੂੰ ਝੰਡੀ ਦਿਖਾ ਕੀਤਾ ਰਵਾਨਾ

ਧੂਰੀ , (ਛਤਰਪਾਲ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੰਮ੍ਰਿਤਸਰ ਜਾਣ ਵਾਲੇ ਸ੍ਰਧਾਲੂਆਂ ਦੀ ਪਹਿਲੀ ਟੁੱਕੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਸ੍ਰਧਾਲੂਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਤੀਰਥ ਯਾਤਰਾ ਨਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਯੋਜਨਾ 29 ਅਕਤੂਬਰ 2025 ਨੂੰ ਪਿੰਡ ਬਰਾਰਵਾਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਯਾਤਰੀਆਂ ਦੀ ਚੋਣ ਪੂਰੀ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਡਰਾਅ ਦੇ ਜ਼ਰੀਏ ਕੀਤੀ ਗਈ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯੋਜਨਾ ਪੰਜਾਬੀਆਂ ਵਿਚ ਧਾਰਮਿਕ ਅਤੇ ਸਮਾਜਿਕ ਸਦਭਾਵਨਾ ਮਜ਼ਬੂਤ ਕਰਨ ਵੱਲ ਇਕ ਨਿਮਰ ਯਤਨ ਹੈ, ਜਿਸ ਰਾਹੀਂ ਲੋਕਾਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਯਾਤਰਾ ਖ਼ਾਸ ਤੌਰ ‘ਤੇ ਬਜ਼ੁਰਗਾਂ ਦੀ ਉਸ ਇੱਛਾ ਨੂੰ ਪੂਰਾ ਕਰਦੀ ਹੈ, ਜੋ ਕਾਫ਼ੀ ਸਮੇਂ ਤੋਂ ਪਵਿੱਤਰ ਸਥਾਨਾਂ ‘ਤੇ ਜਾਣ ਦੀ ਇੱਛਾ ਰੱਖਦੇ ਸਨ। ਇਸ ਯੋਜਨਾ ਅਧੀਨ ਸ੍ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਲਮੀਕੀ ਤੀਰਥ ਸਥਾਨ, ਜਲਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਹੋਰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਯੋਜਨਾ ਸਭ ਧਰਮਾਂ, ਜਾਤਾਂ, ਖੇਤਰਾਂ ਅਤੇ ਆਮਦਨ ਵਰਗਾਂ ਦੇ ਲੋਕਾਂ ਲਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਤੀਨ ਦਿਨ ਅਤੇ ਦੋ ਰਾਤਾਂ ਦੇ ਮੁਫ਼ਤ ਰਹਿਣ-ਸਹਿਣ ਦੇ ਪ੍ਰਬੰਧ ਕੀਤੇ ਗਏ ਹਨ। 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਇਸ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ ਅਤੇ ਵੋਟਰ ਕਾਰਡ ਲਾਜ਼ਮੀ ਰੱਖਿਆ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਾਰੇ ਯਾਤਰੀਆਂ ਲਈ ਏਸੀ ਬੱਸਾਂ, ਏਸੀ ਹੋਟਲਾਂ ਵਿੱਚ ਰਹਿਣ ਦੀ ਸੁਵਿਧਾ ਅਤੇ ਭੋਜਨ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ। ਹਰ ਬੱਸ ਵਿੱਚ ਇਕ ਸਹਾਇਕ ਕਰਮਚਾਰੀ ਅਤੇ ਮੈਡੀਕਲ ਟੀਮ ਵੀ ਹੋਵੇਗੀ ਤਾਂ ਜੋ ਕਿਸੇ ਐਮਰਜੈਂਸੀ ਮੌਕੇ ਤੁਰੰਤ ਮਦਦ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਯਾਤਰਾ ਦੇ ਸਮਾਪਤ ਹੋਣ ‘ਤੇ ਸਾਰੇ ਸ੍ਰਧਾਲੂਆਂ ਨੂੰ ਪ੍ਰਸਾਦ ਵੀ ਵੰਡਿਆ ਜਾਵੇਗਾ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਭਰਾਤਰੀਚਾਰ, ਏਕਤਾ ਅਤੇ ਕੌਮੀ ਸਦਭਾਵਨਾ ਦਾ ਸੰਦੇਸ਼ ਦਿੱਤਾ।

RELATED ARTICLES
- Advertisment -
Google search engine
Google search engine
Google search engine

Most Popular

Recent Comments