Homeਪਟਿਆਲਾ ਅਪਡੇਟਟੋਹਾਣਾ-ਪਾਤੜਾਂ-ਸਮਾਣਾ-ਪਟਿਆਲਾ ਰੇਲ ਲਿੰਕ ਨੂੰ ਜਲਦ ਪ੍ਰਵਾਨ ਕੀਤਾ ਜਾਵੇ: ਪ੍ਰੋ. ਕਿਰਪਾਲ ਸਿੰਘ ਬਡੂੰਗਰ

ਟੋਹਾਣਾ-ਪਾਤੜਾਂ-ਸਮਾਣਾ-ਪਟਿਆਲਾ ਰੇਲ ਲਿੰਕ ਨੂੰ ਜਲਦ ਪ੍ਰਵਾਨ ਕੀਤਾ ਜਾਵੇ: ਪ੍ਰੋ. ਕਿਰਪਾਲ ਸਿੰਘ ਬਡੂੰਗਰ

ਪਟਿਆਲਾ, 10 ਨਵੰਬਰ (ਜਗਜੀਤ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਫਿਰੋਜ਼ਪੁਰ–ਦਿੱਲੀ ਵੰਦੇ ਭਾਰਤ ਰੇਲਗੱਡੀ ਦੇ ਆਰੰਭ ਹੋਣ ਦਾ ਸੁਆਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਰੇਲ ਸੇਵਾ ਨਾਲ ਪੰਜਾਬ ਅਤੇ ਦਿੱਲੀ ਵਿਚਕਾਰ ਯਾਤਰੀਆਂ ਨੂੰ ਕਾਫ਼ੀ ਸਹੂਲਤ ਮਿਲੇਗੀ ਤੇ ਸਮਾਂ ਵੀ ਬਚੇਗਾ।

ਉਨ੍ਹਾਂ ਕਿਹਾ ਕਿ ਪਹਿਲਾਂ ਦਿੱਲੀ ਤੱਕ ਯਾਤਰਾ ਲਈ ਲੋਕਾਂ ਨੂੰ ਬੱਸਾਂ ਜਾਂ ਹੋਰ ਸਾਧਨਾਂ ‘ਤੇ ਨਿਰਭਰ ਰਹਿਣਾ ਪੈਂਦਾ ਸੀ, ਜਿਸ ਨਾਲ ਸਮਾਂ ਅਤੇ ਪੈਸਾ ਦੋਵੇਂ ਜ਼ਾਇਆ ਹੁੰਦੇ ਸਨ। ਨਵੀਂ ਵੰਦੇ ਭਾਰਤ ਸੇਵਾ ਨਾਲ ਇਹ ਮੁਸ਼ਕਲ ਕਾਫ਼ੀ ਹੱਦ ਤੱਕ ਦੂਰ ਹੋ ਗਈ ਹੈ।

ਪ੍ਰੋ. ਬਡੂੰਗਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਟੋਹਾਣਾ–ਪਾਤੜਾਂ–ਸਮਾਣਾ–ਪਟਿਆਲਾ ਰੇਲ ਲਿੰਕ ਦੀ ਪੁਰਾਣੀ ਅਤੇ ਜਾਇਜ਼ ਮੰਗ ਨੂੰ ਵੀ ਹੁਣ ਜਲਦ ਤੋਂ ਜਲਦ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਲਈ ਹੀ ਨਹੀਂ, ਸਗੋਂ ਪੂਰੇ ਉੱਤਰੀ ਖੇਤਰ ਦੇ ਵਿਕਾਸ ਲਈ ਇੱਕ ਅਹਿਮ ਕੜੀ ਸਾਬਤ ਹੋਵੇਗਾ।

ਉਨ੍ਹਾਂ ਯਾਦ ਦਿਵਾਇਆ ਕਿ ਇਸ ਮੰਗ ਨੂੰ ਕਈ ਵਾਰ ਲਿਖਤੀ ਰੂਪ ਵਿੱਚ ਸਰਕਾਰ ਅੱਗੇ ਰੱਖਿਆ ਜਾ ਚੁੱਕਾ ਹੈ, ਪਰ ਹੁਣ ਸਮਾਂ ਆ ਗਿਆ ਹੈ ਕਿ ਇਸ ਮਹੱਤਵਪੂਰਨ ਰੇਲ ਲਿੰਕ ਨੂੰ ਹਕੀਕਤ ਦਾ ਰੂਪ ਦਿੱਤਾ ਜਾਵੇ ਤਾਂ ਜੋ ਖੇਤਰ ਦੇ ਲੋਕਾਂ ਨੂੰ ਆਵਾਜਾਈ ਦੀਆਂ ਵਧੀਆ ਸਹੂਲਤਾਂ ਮਿਲ ਸਕਣ।

ਪ੍ਰੋ. ਬਡੂੰਗਰ ਨੇ ਆਸ ਜਤਾਈ ਕਿ ਪ੍ਰਧਾਨ ਮੰਤਰੀ ਮੋਦੀ ਦੇ ਵਿਕਾਸਮੁੱਖ ਦ੍ਰਿਸ਼ਟਿਕੋਣ ਹੇਠ ਇਹ ਪ੍ਰੋਜੈਕਟ ਜਲਦੀ ਹੀ ਮਨਜ਼ੂਰੀ ਪਾਏਗਾ, ਜਿਸ ਨਾਲ ਹਰਿਆਣਾ ਅਤੇ ਪੰਜਾਬ ਦੇ ਲੋਕਾਂ ਦਾ ਦਹਾਕਿਆਂ ਪੁਰਾਣਾ ਸੁਪਨਾ ਸਾਕਾਰ ਹੋਵੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments