Homeਪਟਿਆਲਾ ਅਪਡੇਟਅਜੀਤ ਨਗਰ ਮੇਨ ਰੋਡ ਦਾ ਨਿਰਮਾਣ ਸ਼ੁਰੂ — ਮੇਅਰ ਤੇ ਕਮਿਸ਼ਨਰ ਵੱਲੋਂ...

ਅਜੀਤ ਨਗਰ ਮੇਨ ਰੋਡ ਦਾ ਨਿਰਮਾਣ ਸ਼ੁਰੂ — ਮੇਅਰ ਤੇ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ

ਪਟਿਆਲਾ ਨੂੰ ਸਾਫ਼, ਸੁਰੱਖਿਅਤ ਅਤੇ ਸੁਵਿਧਾਜਨਕ ਸ਼ਹਿਰ ਬਣਾਉਣ ਦੀ ਕੀਤੀ ਜਾ ਰਹੀ ਪਹਿਲ


ਪਟਿਆਲਾ, 10 ਨਵੰਬਰ (ਜਗਦੇਵ ਰੰਚਨਾਂ) : ਸ਼ਹਿਰ ਦੀਆਂ ਖਰਾਬ ਸੜਕਾਂ ਅਤੇ ਰੋਜ਼ਾਨਾ ਵਧ ਰਹੇ ਟ੍ਰੈਫ਼ਿਕ ਬੋਝ ਨੂੰ ਧਿਆਨ ਵਿੱਚ ਰੱਖਦਿਆਂ, ਨਗਰ ਨਿਗਮ ਪਟਿਆਲਾ ਵੱਲੋਂ ਅਜੀਤ ਨਗਰ ਇਲਾਕੇ ਦੀ ਲੰਬੇ ਸਮੇਂ ਤੋਂ ਬਕਾਇਆ ਪਈ ਮੇਨ ਰੋਡ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਨੇ ਸਾਈਟ ’ਤੇ ਪਹੁੰਚ ਕੇ ਸੜਕ ਨਿਰਮਾਣ ਦਾ ਸ਼ੁਭ ਅਰੰਭ ਕਰਵਾਇਆ। ਇਸ ਮੌਕੇ ਵਾਰਡ ਨੰਬਰ 56 ਦੇ ਕੌਂਸਲਰ ਹਨੀ ਲੁਥਰਾ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਮੇਅਰ ਕੁੰਦਨ ਗੋਗੀਆ ਵੱਲੋਂ ਕਮਿਸ਼ਨਰ ਪਰਮਜੀਤ ਸਿੰਘ ਦਾ ਮੂੰਹ ਮਿੱਠਾ ਕਰਵਾਉਂਦਿਆਂ

ਇਸ ਮੌਕੇ ਮੇਅਰ ਗੋਗੀਆ ਅਤੇ ਕਮਿਸ਼ਨਰ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਗਰ ਨਿਗਮ ਦੀ ਸਰਵੋਚ ਪ੍ਰਾਥਮਿਕਤਾ ਹੈ। ਉਨ੍ਹਾਂ ਦੱਸਿਆ ਕਿ ਅਜੀਤ ਨਗਰ ਦੀ ਮੇਨ ਰੋਡ ਪਿਛਲੇ ਕਈ ਮਹੀਨਿਆਂ ਤੋਂ ਖਰਾਬ ਹਾਲਤ ਵਿੱਚ ਸੀ, ਜਿਸ ਕਾਰਨ ਸਥਾਨਕ ਲੋਕਾਂ ਅਤੇ ਵਪਾਰੀਆਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਕਮਿਸ਼ਨਰ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਉੱਚ ਗੁਣਵੱਤਾ ਮਾਪਦੰਡਾਂ ਅਧੀਨ ਕੀਤਾ ਜਾਵੇਗਾ ਅਤੇ ਇਸ ’ਚ ਕਿਸੇ ਵੀ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਨਾਲ ਨਾਲ ਸੀਵਰੇਜ ਤੇ ਪਾਣੀ ਨਿਕਾਸ ਪ੍ਰਣਾਲੀ ਨੂੰ ਵੀ ਸੁਧਾਰਿਆ ਜਾਵੇਗਾ ਤਾਂ ਜੋ ਮੀਂਹ ਦੌਰਾਨ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਨਾ ਰਹੇ।

ਇਸ ਮੌਕੇ ਸਥਾਨਕ ਵਸਨੀਕਾਂ ਨੇ ਮੇਅਰ ਅਤੇ ਕਮਿਸ਼ਨਰ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਕਿ ਲੰਬੇ ਸਮੇਂ ਤੋਂ ਬਕਾਇਆ ਮੰਗ ਨੂੰ ਪੂਰਾ ਕੀਤਾ ਗਿਆ। ਲੋਕਾਂ ਨੇ ਕਿਹਾ ਕਿ ਖਰਾਬ ਸੜਕ ਕਾਰਨ ਬੱਚਿਆਂ ਨੂੰ ਸਕੂਲ ਲੈ ਕੇ ਜਾਣ, ਐਂਬੂਲੈਂਸ ਆਵਾਜਾਈ ਅਤੇ ਰੋਜ਼ਾਨਾ ਸਫ਼ਰ ਵਿੱਚ ਮੁਸ਼ਕਲਾਂ ਆ ਰਹੀਆਂ ਸਨ।

ਮੇਅਰ ਨੇ ਜ਼ੋਰ ਦਿੱਤਾ ਕਿ ਕੰਮ ਸਮੇਂ ਸਿਰ ਅਤੇ ਉੱਚ ਮਿਆਰ ਅਨੁਸਾਰ ਪੂਰਾ ਹੋਵੇਗਾ, ਜਿਸ ਲਈ ਨਿਗਰਾਨੀ ਟੀਮ ਨੂੰ ਨਿਯਮਿਤ ਰਿਪੋਰਟਾਂ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਪਟਿਆਲਾ ਨੂੰ ਸਾਫ਼, ਸੁਰੱਖਿਅਤ ਅਤੇ ਸੁਵਿਧਾਜਨਕ ਸ਼ਹਿਰ ਬਣਾਉਣ ਵੱਲ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments