Home ਪਟਿਆਲਾ ਅਪਡੇਟ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੂੰਜਿਆ “ਧਰਮ ਦੀ ਚਾਦਰ” ਦਾ ਸੰਦੇਸ਼

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੂੰਜਿਆ “ਧਰਮ ਦੀ ਚਾਦਰ” ਦਾ ਸੰਦੇਸ਼

0

ਵਿਦਿਆਰਥੀਆਂ ਨੇ ਸ਼ਰਧਾ ਨਾਲ ਸੁਣਿਆ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਪਾਠ


ਪਟਿਆਲਾ, ਪਟਿਆਲਾ, 11 ਨਵੰਬਰ (ਛਤਰਪਾਲ ਸਿੰਘ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 15 ਦਿਨਾਂ ਦੇ ਵਿਦਿਅਕ ਪਾਠਕ੍ਰਮ ਦੀ ਸ਼ੁਰੂਆਤ ਅੱਜ ਰਾਜ ਭਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਕੀਤੀ ਗਈ।

ਪਟਿਆਲਾ ਦੇ ਸਰਕਾਰੀ ਸਕੂਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਉਲੀਕੇ ਪ੍ਰੋਗਰਾਮਾਂ ਦੇ ਪਹਿਲੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਸਬੰਧੀ ਵਿਦਿਆਰਥੀਆਂ ਨੂੰ ਪਾਠ ਪੜਾਉਣ ਦੀ ਤਸਵੀਰ।

ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤੀ ਲੈਕਚਰ ਲੜੀ ਦਾ ਪਹਿਲਾ ਭਾਗ — ਪ੍ਰਕਾਸ਼ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ” — ਸੁਣਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਲਈ ਦਿੱਤੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਸਦੀਵੀ ਵਿਰਾਸਤ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ “ਇਹ ਪ੍ਰੋਗਰਾਮ ਨਾਂ ਸਿਰਫ਼ ਧਾਰਮਿਕ ਆਜ਼ਾਦੀ ਦਾ ਸੰਦੇਸ਼ ਦੇਣਗੇ, ਸਗੋਂ ਵਿਦਿਆਰਥੀਆਂ ਵਿੱਚ ਸੱਚਾਈ, ਹਿੰਮਤ ਤੇ ਮਨੁੱਖਤਾ ਦੇ ਮੁੱਲਾਂ ਨੂੰ ਵੀ ਮਜ਼ਬੂਤ ਕਰਨਗੇ।”

ਵਿਦਿਆਰਥੀ ਸਵੇਰ ਦੀ ਸਭਾ ਦੌਰਾਨ ਗੁਰੂ ਸਾਹਿਬ ਦੇ ਪ੍ਰਕਾਸ਼ ਸਬੰਧੀ ਪਾਠ ਸੁਣਦੇ ਹੋਏ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਪਾਠਕ੍ਰਮ 27 ਨਵੰਬਰ ਤੱਕ ਲਗਾਤਾਰ ਚੱਲੇਗਾ। ਹਰ ਦਿਨ ਸਵੇਰ ਦੀ ਸਭਾ ਦੌਰਾਨ 10 ਤੋਂ 12 ਮਿੰਟ ਦਾ ਰਿਕਾਰਡ ਕੀਤਾ ਪਾਠ ਸੁਣਾਇਆ ਜਾਵੇਗਾ, ਜਿਸ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ, ਮਾਤਾ ਗੁਜਰੀ ਜੀ ਅਤੇ ਸਹਿਦੀ ਸਾਥੀਆਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ।

ਅੱਜ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਗੁਰੂ ਸਾਹਿਬ ਦੇ ਪ੍ਰਕਾਸ਼ ਪ੍ਰਸੰਗ ਬਾਰੇ ਪਾਠ ਸੁਣਿਆ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਵਾਅਦਾ ਕੀਤਾ।

Exit mobile version