Homeਪਟਿਆਲਾ ਅਪਡੇਟਪਟਿਆਲਾ ਵਿੱਚ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਗਿਆ

ਪਟਿਆਲਾ ਵਿੱਚ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ ਗਿਆ

ਪਟਿਆਲਾ, 11 ਨਵੰਬਰ ਜਗਦੇਵ ਰੰਚਨਾਂ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਸਕੂਲ ਆਫ ਲਾਅ ਐਂਡ ਇੰਟਰਡਿਸਪਲੀਨਰੀ ਸਟੱਡੀਜ਼ ਨਾਲ ਸਾਂਝੇ ਤੌਰ ’ਤੇ ਇੱਕ ਵੈਬੀਨਾਰ ਵੀ ਕਰਵਾਇਆ ਗਿਆ।

ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐੱਮ.-ਕਮ-ਸਕੱਤਰ ਅਮਨਦੀਪ ਕੰਬੋਜ ਨੇ ਦੱਸਿਆ ਕਿ ਇਹ ਪ੍ਰੋਗਰਾਮ ਨਾਲਸਾ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਮੈਂਬਰ ਸਕੱਤਰ ਨਵਜੋਤ ਕੌਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਅਵਤਾਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ।

ਅਮਨਦੀਪ ਕੰਬੋਜ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਲੋਕਾਂ ਨੂੰ ਆਪਣੇ ਕਾਨੂੰਨੀ ਹੱਕਾਂ ਪ੍ਰਤੀ ਸਚੇਤ ਰਹਿਣ ਦੀ ਅਪੀਲ ਕੀਤੀ।

ਵੈਬੀਨਾਰ ਦੌਰਾਨ ਵਾਈਸ ਚਾਂਸਲਰ ਡਾ. ਰਤਨ ਸਿੰਘ, ਸੀਨੀਅਰ ਰਿਸਰਚ ਫੈਲੋ ਪਲਵੀ ਭਾਰਦਵਾਜ ਅਤੇ ਐਸੋਸੀਏਟ ਡੀਨ ਅਕੈਡਮਿਕ ਡਾ. ਅਮੀਤੋਜ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਉਧਰ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿੱਚ ਹੋਏ ਸੈਮੀਨਾਰ ਦੌਰਾਨ ਅਭੀਨੰਦਨ ਬਸੀ, ਪੈਨਲ ਵਕੀਲ ਰਵਿੰਦਰ ਕੌਰ ਜੱਸੜ ਅਤੇ ਪਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਜਾਗਰੂਕਤਾ ਬਾਰੇ ਪ੍ਰੇਰਿਤ ਕੀਤਾ।

RELATED ARTICLES
- Advertisment -
Google search engine
Google search engine
Google search engine

Most Popular

Recent Comments