Home ਪੰਜਾਬ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ...

ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਕੁਇਜ਼ ਮੁਕਾਬਲੇ ਕਰਵਾਏ ਗਏ

0

ਫਤਹਿਗੜ੍ਹ ਸਾਹਿਬ (ਛਤਰਪਾਲ ਸਿੰਘ): ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਨੌਲੱਖਾ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਸਾਹਿਬ, ਮੰਜੀ ਸਾਹਿਬ ਕੋਟਾਂ, ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕਰਹਾਲੀ ਸਾਹਿਬ ਅਤੇ ਨੌਲੱਖਾ ਸਾਹਿਬ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਕੁਇਜ਼ ਦੌਰਾਨ ਵਿਦਿਆਰਥੀਆਂ ਨਾਲ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਤਿੰਨ ਸਿੰਘਾਂ — ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ — ਦੇ ਜੀਵਨ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ। ਵਿਦਿਆਰਥੀਆਂ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਉੱਤਰ ਦੇ ਕੇ ਆਪਣੀ ਧਾਰਮਿਕ ਜਾਣਕਾਰੀ ਦਾ ਪ੍ਰਦਰਸ਼ਨ ਕੀਤਾ।

ਨਤੀਜਿਆਂ ਅਨੁਸਾਰ ਨੌਲੱਖਾ ਸਾਹਿਬ ਸਕੂਲ ਦੀ ਟੀਮ ਪਹਿਲੇ ਸਥਾਨ ‘ਤੇ ਰਹੀ, ਕਰਹਾਲੀ ਸਾਹਿਬ ਸਕੂਲ ਨੇ ਦੂਜਾ ਅਤੇ ਮੰਜੀ ਸਾਹਿਬ ਕੋਟਾਂ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ।

ਸਕੂਲ ਐਜੂਕੇਸ਼ਨ ਟਰੱਸਟ ਦੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਸਕੂਲ ਪ੍ਰਿੰਸੀਪਲ ਹਰਵਿੰਦਰ ਕੌਰ ਨੇ ਸਭ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮਾਪਤੀ ‘ਤੇ ਸਕੂਲ ਵੱਲੋਂ ਬੱਚਿਆਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।

Exit mobile version