Home ਦੇਸ਼ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ: ਕਤਲ ਮਾਮਲੇ ’ਚ ਗ੍ਰਿਫ਼ਤਾਰ ਦਿੱਲੀ ਦੇ ਵਕੀਲ...

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ: ਕਤਲ ਮਾਮਲੇ ’ਚ ਗ੍ਰਿਫ਼ਤਾਰ ਦਿੱਲੀ ਦੇ ਵਕੀਲ ਵਿਕਰਮ ਸਿੰਘ ਦੀ ਤੁਰਤ ਰਿਹਾਈ ਦੇ ਹੁਕਮ

0

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਗੁਰੂਗ੍ਰਾਮ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਵਲੋਂ ਕਤਲ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਵਕੀਲ ਵਿਕਰਮ ਸਿੰਘ ਨੂੰ ਤੁਰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹ ਫ਼ੈਸਲਾ ਚੀਫ਼ ਜਸਟਿਸ ਬੀ.ਆਰ. ਗਵਈ, ਜਸਟਿਸ ਕੇ. ਵਿਨੋਦ ਚੰਦਰਨ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਤਿੰਨ ਮੈਂਬਰੀ ਬੈਂਚ ਨੇ ਵਕੀਲ ਪੱਖੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਦੀ ਦਲੀਲਾਂ ਸੁਣਨ ਤੋਂ ਬਾਅਦ ਸੁਣਾਇਆ।

ਅਦਾਲਤ ਨੇ ਹੁਕਮ ਦਿੱਤਾ ਹੈ ਕਿ ਵਿਕਰਮ ਸਿੰਘ ਨੂੰ 10,000 ਰੁਪਏ ਦੇ ਜ਼ਮਾਨਤੀ ਮੁਚਲਕੇ ’ਤੇ ਤੁਰਤ ਰਿਹਾਅ ਕੀਤਾ ਜਾਵੇ। ਮਾਮਲੇ ਦੀ ਅਗਲੀ ਸੁਣਵਾਈ ਅਗਲੇ ਬੁਧਵਾਰ ਨੂੰ ਤੈਅ ਕੀਤੀ ਗਈ ਹੈ। ਨਾਲ ਹੀ, ਬੈਂਚ ਨੇ ਸੁਪਰੀਮ ਕੋਰਟ ਦੇ ਰਜਿਸਟਰਾਰ (ਨਿਆਂਪਾਲਿਕ) ਨੂੰ ਹੁਕਮ ਦਿੱਤਾ ਕਿ ਗੁਰੂਗ੍ਰਾਮ ਪੁਲਿਸ ਕਮਿਸ਼ਨਰ ਨੂੰ ਇਸ ਆਦੇਸ਼ ਦੀ ਤੁਰੰਤ ਪਾਲਣਾ ਲਈ ਸੂਚਿਤ ਕੀਤਾ ਜਾਵੇ।

ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਕਾਸ ਸਿੰਘ ਨੇ ਇਸ ਮਾਮਲੇ ’ਚ ਕਿਹਾ ਕਿ ਅਪਰਾਧਕ ਕਾਨੂੰਨ ਦੀ ਪ੍ਰੈਕਟਿਸ ਕਰਨ ਵਾਲੇ ਵਕੀਲਾਂ ’ਤੇ ਇਸ ਤਰ੍ਹਾਂ ਦੇ ਜ਼ਬਰਦਸਤੀ ਦੇ ਉਪਾਵ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਵਿਕਰਮ ਸਿੰਘ ਗੈਂਗਸਟਰਾਂ ਦੇ ਕੇਸ ਲੜ ਰਿਹਾ ਸੀ, ਪਰ ਇਸ ਆਧਾਰ ’ਤੇ ਪੁਲਿਸ ਵਲੋਂ ਵਕੀਲਾਂ ਨਾਲ ਅੱਤਿਆਚਾਰ ਨਹੀਂ ਕੀਤਾ ਜਾ ਸਕਦਾ।

Exit mobile version