Homeਪਟਿਆਲਾ ਅਪਡੇਟਪਟਿਆਲਾ ਵਿੱਚ ਦਿਨ ਦਿਹਾੜੇ ਚੱਲੀਆਂ ਗੋਲੀਆਂ ਦੀ, ਕਿੰਨਰ ਮੰਡਲੀ ਦੇ ਮਹੰਤ ਸਿਮਰਨ...

ਪਟਿਆਲਾ ਵਿੱਚ ਦਿਨ ਦਿਹਾੜੇ ਚੱਲੀਆਂ ਗੋਲੀਆਂ ਦੀ, ਕਿੰਨਰ ਮੰਡਲੀ ਦੇ ਮਹੰਤ ਸਿਮਰਨ ‘ਤੇ ਜਾਨਲੇਵਾ ਹਮਲਾ

ਪਟਿਆਲਾ : ਪਟਿਆਲਾ ਵਿੱਚ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦੇਣ ਵਾਲੀ ਵੱਡੀ ਘਟਨਾ ਸਾਮ੍ਹਣੇ ਆਈ ਹੈ। ਗੁਰੂ ਨਾਨਕ ਨਗਰ, ਗਲੀ ਨੰਬਰ 8 ਵਿੱਚ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰਾਂ ਨੇ ਕਿੰਨਰ ਸਮਾਜ ਦੇ ਮਹੰਤ ਸਿਮਰਨ ਮਹੰਤ ‘ਤੇ ਅਚਾਨਕ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਜਾਨਲੇਵਾ ਹਮਲੇ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮਿਲੀ ਜਾਣਕਾਰੀ ਅਨੁਸਾਰ, ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਬਿਨ੍ਹਾਂ ਕਿਸੇ ਚੇਤਾਵਨੀ ਦੇ ਗੋਲੀਬਾਰੀ ਕਰਕੇ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਲੱਗਣ ਨਾਲ ਸਿਮਰਨ ਮਹੰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਘਟਨਾ ਤੋਂ ਬਾਅਦ ਪੁਲੀਸ ਨੇ ਇਲਾਕੇ ਦਾ ਘੇਰਾਬੰਦੀ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਹਿਚਾਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਇਲਾਕਾ ਨਿਵਾਸੀਆਂ ਵਿੱਚ ਅਜਿਹੇ ਹਮਲੇ ਨੂੰ ਲੈ ਕੇ ਭੈ ਦਾ ਮਾਹੌਲ ਹੈ ਅਤੇ ਲੋਕਾਂ ਨੇ ਪੁਲੀਸ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments