Homeਪਟਿਆਲਾ ਅਪਡੇਟਸਰਕਾਰੀ ਸਕੂਲਾਂ 'ਚ 'ਆਗਮਨ ਬਾਲ (ਗੁਰੂ) ਗੋਬਿੰਦ ਰਾਇ ਜੀ' ਬਾਰੇ ਲੈਕਚਰ

ਸਰਕਾਰੀ ਸਕੂਲਾਂ ‘ਚ ‘ਆਗਮਨ ਬਾਲ (ਗੁਰੂ) ਗੋਬਿੰਦ ਰਾਇ ਜੀ’ ਬਾਰੇ ਲੈਕਚਰ

ਪੰਜਵੇਂ ਦਿਨ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ


ਪਟਿਆਲਾ, 14 ਨਵੰਬਰ (ਜਗਦੇਵ ਰੰਚਨਾਂ) : ਅੱਜ ਪਟਿਆਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਬਾਰੇ ਲੈਕਚਰ ਸੁਣਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਲਿਦਾਨ ਤੋਂ ਜਾਣੂ ਕਰਵਾਉਣ ਲਈ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਲਗਾਤਾਰ 27 ਨਵੰਬਰ ਤੱਕ ਲੈਕਚਰ ਸੁਣਾਏ ਜਾਣਗੇ।

ਪ੍ਰੋਗਰਾਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਹੈਡ ਟੀਚਰ ਸੰਨੀ ਗੁਪਤਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾਂ ਵਿਦਿਅਕ ਪਾਠਕ੍ਰਮ ਦੀ ਉਲੀਕੀ ਯੋਜਨਾ ਤਹਿਤ ਅੱਜ ਪੰਜਵੇਂ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਵਿੱਚ ‘ਆਗਮਨ ਬਾਲ (ਗੁਰੂ) ਗੋਬਿੰਦ ਰਾਇ ਜੀ’ ਤਹਿਤ ਪਟਨਾ ਸ਼ਹਿਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗ੍ਰਹਿ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਬਾਰੇ ਜਾਣਕਾਰੀ ਦਿੱਤੀ ਗਈ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਪਟਿਆਲਾ ਦੇ ਸਰਕਾਰੀ ਸਕੂਲਾਂ ਵਿਖੇ ਲੈਕਚਰ ਸੁਣਦੇ ਹੋਏ ਵਿਦਿਆਰਥੀ।

ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਸਵੇਰ ਦੀ ਸਭਾ ਦੌਰਾਨ ਪਹਿਲਾਂ ਤੋਂ ਰਿਕਾਰਡ ਕੀਤੇ ਲੈਕਚਰ ਸੁਣਾ ਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਮਾਤਾ ਗੁਜਰੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਜੀਵਨ ਅਤੇ ਸ਼ਹਾਦਤ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਇਨ੍ਹਾਂ ਸਾਖੀਆਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਆਪਣੇ ਅਧਿਆਪਕਾਂ ਤੋਂ ਗੁਰੂ ਸਾਹਿਬ ਦੇ ਜੀਵਨ ਬਾਰੇ ਹੋਰ ਵੀ ਜਾਣਕਾਰੀ ਹਾਸਲ ਕੀਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments