Home ਪੰਜਾਬ ਤਰਨਤਾਰਨ ਜ਼ਿਮਨੀ ਚੋਣਾਂ  ’ਚ ਕੌਣ ਜਿੱਤੇਗਾ, ਕੌਣ ਹਾਰੇਗਾ—ਫੈਸਲਾ ਅੱਜ

ਤਰਨਤਾਰਨ ਜ਼ਿਮਨੀ ਚੋਣਾਂ  ’ਚ ਕੌਣ ਜਿੱਤੇਗਾ, ਕੌਣ ਹਾਰੇਗਾ—ਫੈਸਲਾ ਅੱਜ

0

ਤਰਨ-ਤਾਰਨ (ਛਤਰਪਾਲ ਸਿੰਘ): ਵਿਧਾਨ ਸਭਾ ਹਲਕਾ ਤਰਨਤਾਰਨ ਦੀ 11 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ, ਤਰਨਤਾਰਨ ਵਿਖੇ ਸ਼ੁਰੂ ਹੋਵੇਗੀ। ਇਸ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ਿਮਨੀ ਚੋਣ ’ਚ ਕੁਲ 15 ਉਮੀਦਵਾਰ ਮੈਦਾਨ ਵਿੱਚ ਹਨ, ਜਦਕਿ ਈ.ਵੀ.ਐਮ. ’ਤੇ 16ਵੇਂ ਨੰਬਰ ’ਤੇ ਨੋਟਾ ਦਾ ਵਿਕਲਪ ਵੀ ਸ਼ਾਮਲ ਹੈ।

ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਦੋ ਹਾਲ ਬਣਾਏ ਗਏ ਹਨ—ਇੱਕ ਹਾਲ ਵਿੱਚ ਈ.ਵੀ.ਐਮ. ਦੀਆਂ ਵੋਟਾਂ ਦੀ ਗਿਣਤੀ ਲਈ 14 ਕਾਊਂਟਰ ਲਗਾਏ ਗਏ ਹਨ, ਜਦਕਿ ਦੂਜੇ ਹਾਲ ਵਿੱਚ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਹੋਵੇਗੀ। ਰਿਟਰਨਿੰਗ ਅਫ਼ਸਰ ਮੁਤਾਬਕ ਕਾਊਂਟਿੰਗ ਸਟਾਫ਼ ਨੂੰ ਪੂਰੀ ਸਿਖਲਾਈ ਦੇ ਦਿੱਤੀ ਗਈ ਹੈ ਅਤੇ ਸੁਰੱਖਿਆ ਤੋਂ ਲੈ ਕੇ ਪ੍ਰਬੰਧਾਂ ਤੱਕ ਸਾਰੇ ਇੰਤਜ਼ਾਮ ਪੂਰੇ ਹਨ।

ਵੋਟ ਗਿਣਤੀ ਦੌਰਾਨ ਪੂਰੀ ਪਾਰਦਰਸ਼ਤਾ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਖਾਸ ਨਿਗਰਾਨੀ ਕੀਤੀ ਜਾਵੇਗੀ।

Exit mobile version