Homeਪਟਿਆਲਾ ਅਪਡੇਟਏਡੀਸੀ ਦਮਨਜੀਤ ਸਿੰਘ ਮਾਨ ਵੱਲੋਂ 18 ਨਵੰਬਰ ਨੂੰ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਣ ਵਾਲੇ ਮਹਾਨ ਕੀਰਤਨ ਸਮਾਗਮ...

ਏਡੀਸੀ ਦਮਨਜੀਤ ਸਿੰਘ ਮਾਨ ਵੱਲੋਂ 18 ਨਵੰਬਰ ਨੂੰ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਣ ਵਾਲੇ ਮਹਾਨ ਕੀਰਤਨ ਸਮਾਗਮ ਲਈ ਤਿਆਰੀਆਂ ਦਾ ਜਾਇ਼ਜ਼ਾ

ਸਮੂਹ ਸੰਗਤ ਕੀਰਤਨ ਸਮਾਗਮ ਚ ਹਾਜ਼ਰੀਆਂ ਭਰਕੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਜਰੂਰ ਕਰੇ”

ਪਟਿਆਲਾ, 15 ਨਵੰਬਰ(ਛਤਰਪਾਲ ਸਿੰਘ):  ”ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ‌ਦਿਹਾਤੀ ਵਿਕਾਸ ਤੇ ਨੋਡਲ ਅਫ਼ਸਰ ਦਮਨਜੀਤ ਸਿੰਘ ਮਾਨ ਨੇ ਸਬੰਧਤ ਅਧਿਕਾਰੀਆਂ ਨਾਲ ਬੈਠਕ ਕੀਤੀ। ਏ.ਡੀ.ਸੀ. ਨੇ ਇਸ ਮੌਕੇ ਸਮੂਹ ਨੋਡਲ ਅਧਿਕਾਰੀਆਂ ਨੂੰ ਸੌਂਪੀ ਜਿੰਮੇਵਾਰੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਇਸ ਸਮਾਗਮ ਲਈ ਡਿਊਟੀ ਪੂਰੀ ਅਕੀਦਤ ਤੇ ਸ਼ਰਧਾ ਨਾਲ ਨਿਭਾਈ ਜਾਵੇ ਤਾਂ ਕਿ ਅਸੀਂ ਵੀ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸਿਜ਼ਦਾ ਕਰ ਸਕੀਏ।

ਏਡੀਸੀ ਮਾਨ ਨੇ ਸਮੂਹ ਸੰਗਤ ਨੂੰ ਬੇਨਤੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਸਾਨੂੰ ਸਭ ਨੁੰ ਇਸ ਸਮਾਗਮ ਵਿੱਚ ਜਰੂਰ ਹਾਜਰੀ ਭਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕੀਰਤਨ ਸਮਾਗਮ ਮੌਕੇ ਭਾਈ ਦਵਿੰਦਰ ਸਿੰਘ ਜੀ ਸੋਹਾਣਾ ਸਾਹਿਬ ਵਾਲੇ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਤੇ ਭਾਈ ਸੁਰਿੰਦਰ ਸਿੰਘ ਨਛੱਤਰ ਸਿੰਘ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਮਹਾਨ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਦੇ ਇਤਿਹਾਸ ਤੇ ਗੁਰਬਾਣੀ ਨਾਲ ਜੋੜਨਗੇ।

ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਪੂਰੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਜਾ ਰਹੀ ਹੈ, ਉਥੇ ਹੀ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਇਕ ਸਾਹਿਬਾਨ ਤੇ ਸੰਗਤ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ।

ਇਸ ਮੌਕੇ ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਕਿਰਪਾਲਵੀਰ ਸਿੰਘ ਤੇ ਹਰਜੋਤ ਕੌਰ, ਐਕਸੀਐਨ ਪਿਯੂਸ਼ ਅਗਰਵਾਲ, ਰਾਜਿੰਦਰ ਚੋਪੜਾ, ਸਿਵਲ ਸਰਜਨ ਡਾ. ਸੰਜੇ ਕਾਮਰਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਸ੍ਰੀ ਗੁਰੂ ਸਿੰਘ ਸਭਾ ਦੇ ਮੈਨੇਜਰ ਦਵਿੰਦਰ ਸਿੰਘ ਵਾਲੀਆ ਵੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments