Home ਪਟਿਆਲਾ ਅਪਡੇਟ ਬਹਾਦਰਗੜ੍ਹ ਵਿੱਚ 23 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ...

ਬਹਾਦਰਗੜ੍ਹ ਵਿੱਚ 23 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਮਾਗਮ ਦੀ ਤਿਆਰੀਆਂ ਜ਼ੋਰਾਂ ‘ਤੇ

0

ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਮਹੱਤਵਪੂਰਨ ਮੀਟਿੰਗ ਕੀਤੀ ਗਈ ਆਯੋਜਿਤ. ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਖਾਸ ਤੌਰ ‘ਤੇ ਸ਼ਾਮਲ

ਪਟਿਆਲਾ, 15 ਨਵੰਬਰ (ਜਗਜੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਇਕ ਮਹੱਤਵਪੂਰਨ ਮੀਟਿੰਗ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਖਾਸ ਤੌਰ ‘ਤੇ ਸ਼ਾਮਲ ਹੋਏ।

ਮੀਟਿੰਗ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸ੍ਰੀ ਨੌਵੀ ਪਾਤਸ਼ਾਹੀ ਬਹਾਦਰਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 23 ਨਵੰਬਰ ਸਵੇਰੇ 10 ਵਜੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਪਵਿਤ੍ਰ ਸਮਾਗਮ ਦੀਆਂ ਤਿਆਰੀਆਂ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਆਲੇ-ਦੁਆਲੇ ਦੀਆਂ ਸੰਗਤਾਂ ਵੱਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਜ਼ਬਰ ਅਤੇ ਜੁਲਮ ਦੇ ਵਿਰੋਧ ਵਿੱਚ ਸ਼ਹੀਦੀ ਦੇ ਕੇ ਨਿਆਂ ਅਤੇ ਮਨੁੱਖਤਾ ਦੀ ਰੱਖਿਆ ਕੀਤੀ। ਇਸੇ ਕਰਕੇ ਅੱਜ ਨਾ ਕੇਵਲ ਭਾਰਤ, ਸਗੋਂ ਦੁਨੀਆ ਭਰ ਵਿੱਚ ਵੀ ਸਿੱਖ ਸੰਗਤ ਵੱਡੇ ਸਤਿਕਾਰ ਨਾਲ ਇਹ ਸ਼ਹੀਦੀ ਪੁਰਬ ਮਨਾਂਦੀ ਹੈ।

ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਨੰਦਪੁਰ ਸਾਹਿਬ ਅਤੇ ਪਟਨਾ ਸਾਹਿਬ ਤੋਂ ਬਾਅਦ ਸਭ ਤੋਂ ਵੱਧ ਸਮਾਂ ਬਹਾਦਰਗੜ੍ਹ ਵਿਖੇ ਬਿਤਾਇਆ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੀ ਜੋ ਸ਼ਾਨ ਅਤੇ ਪਹਿਚਾਣ ਹੈ, ਉਹ ਵੱਡੇ ਹਿੱਸੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਦਾ ਪਰਿਨਾਮ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸਮਾਗਮ ਲਈ ਪ੍ਰਸਿੱਧ ਕਥਾਵਾਚਕ ਅਤੇ ਪੰਥਕ ਵਿਦਵਾਨ ਵੀ ਪਹੁੰਚ ਰਹੇ ਹਨ, ਜਿਸ ਨਾਲ ਇਹ ਪ੍ਰੋਗਰਾਮ ਹੋਰ ਵੀ ਅਰਥਪੂਰਨ ਬਣੇਗਾ।

ਇਸ ਮੌਕੇ ਮੌਜੂਦ ਰਹੇ ਪ੍ਰਮੁੱਖ ਅਕਾਲੀ ਆਗੂਆਂ ਵਿੱਚ ਸ਼ਾਮਲ ਸਨ—
ਜਰਨੈਲ ਸਿੰਘ ਕਰਤਾਰਪੁਰ, ਰਣਧੀਰ ਸਿੰਘ ਰੱਖੜਾ, ਨਰੰਜਣ ਫੌਜੀ, ਗੁਰਦਰਸ਼ਨ ਸਿੰਘ ਗਾਂਧੀ ਅਤੇ ਹੋਰ ਕਈ ਵਰਕਰ।

Exit mobile version