ਪਟਿਆਲਾ, 18 ਨਵੰਬਰ: (ਜਤਿੰਦਰ ਗਰਗ) : ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਰੋਹਟਾ ਮੰਡਲ ਦੀ ਇਕ ਮਹੱਤਵਪੂਰਨ ਮੀਟਿੰਗ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿੱਚ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਗਠਨ ਦੀ ਮਜ਼ਬੂਤੀ ਅਤੇ ਭਵਿੱਖੀ ਰਣਨੀਤੀ ‘ਤੇ ਗਹਿਰਾ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੰਡਲ ਅਤੇ ਬੂਥ ਪੱਧਰ ਦੇ ਮੁੱਖ ਵਰਕਰਾਂ ਨੇ ਹਿੱਸਾ ਲਿਆ ਅਤੇ ਸੰਗਠਨਿਕ ਸਰਗਰਮੀਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ।

ਵਰਕਰਾਂ ਨੂੰ ਸੰਬੋਧਨ ਕਰਦਿਆਂ ਮੋਹਿਤ ਮਹਿੰਦਰਾ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਅਸਲ ਤਾਕਤ ਉਹਦੇ ਸਮਰਪਿਤ ਅਤੇ ਮੇਹਨਤੀ ਵਰਕਰ ਹੁੰਦੇ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਹਰ ਵਰਕਰ ਨੂੰ ਜਨਤਾ ਨਾਲ ਜੁੜ ਕੇ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਜ਼ਮੀਨੀ ਪੱਧਰ ‘ਤੇ ਕੰਮ ਕਰਨ ਦੀ ਲੋੜ ਹੈ, ਤਾਂ ਜੋ ਪਾਰਟੀ ਦਾ ਪ੍ਰਭਾਵ ਹੋਰ ਵੱਧ ਸਕੇ।
ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਨੇੜੇ ਨੇ ਅਤੇ ਇਸ ਲਈ ਮੰਡਲ ਤੋਂ ਬੂਥ ਲੈਵਲ ਤੱਕ ਪੂਰੀ ਯੋਜਨਾ ਅਤੇ ਉਸਦੀ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣਾ ਬਹੁਤ ਮਹੱਤਵਪੂਰਨ ਹੈ। ਮੀਟਿੰਗ ਦੌਰਾਨ ਸੰਗਠਨਕ ਢਾਂਚੇ ਦੀ ਸਮੀਖਿਆ ਕੀਤੀ ਗਈ ਅਤੇ ਨਵੇਂ ਮੈਂਬਰਾਂ ਦੀ ਭਰਤੀ, ਜਨਤਾ ਨਾਲ ਸੰਪਰਕ, ਵਰਕਰ ਟ੍ਰੇਨਿੰਗ ਅਤੇ ਵੱਖ-ਵੱਖ ਮੁੱਦਿਆਂ ‘ਤੇ ਕੇਂਦਰਿਤ ਮੁਹਿੰਮਾਂ ਬਾਰੇ ਵਿਸਤ੍ਰਿਤ ਚਰਚਾ ਹੋਈ।
ਸਥਾਨਕ ਮੁੱਦਿਆਂ ਅਤੇ ਉਨ੍ਹਾਂ ਦੇ ਹੱਲਾਂ ਨੂੰ ਵੀ ਮੀਟਿੰਗ ਵਿੱਚ ਗੰਭੀਰਤਾ ਨਾਲ ਉਠਾਇਆ ਗਿਆ ਅਤੇ ਵਰਕਰਾਂ ਨੇ ਆਪਣੇ ਅਨੁਭਵ ਅਤੇ ਪ੍ਰਸਤਾਵ ਸਾਂਝੇ ਕੀਤੇ।
ਅੰਤ ਵਿੱਚ ਮੋਹਿਤ ਮਹਿੰਦਰਾ ਨੇ ਸਾਰੇ ਵਰਕਰਾਂ ਨੂੰ ਇਕਜੁੱਟ ਹੋ ਕੇ ਨਿਰੰਤਰ ਮਿਹਨਤ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਜਤਾਇਆ ਕਿ ਸੰਗਠਨ ਦੀ ਗਤੀਸ਼ੀਲਤਾ ਅਤੇ ਸਮਰਪਣ ਨਾਲ 2027 ਦੀਆਂ ਚੋਣਾਂ ਵਿੱਚ ਵਧੀਆ ਨਤੀਜੇ ਜ਼ਰੂਰ ਮਿਲਣਗੇ।







