Home ਪਟਿਆਲਾ ਅਪਡੇਟ ਪਟਿਆਲਾ ਵਿਖੇ ਮਹਾਨ ਕੀਰਤਨ ਸਮਾਗਮ ਵਿੱਚ ਗੁਰਬਾਣੀ ਦੀ ਰੌਣਕ,  ਵੱਡੀ ਗਿਣਤੀ ਸੰਗਤ...

ਪਟਿਆਲਾ ਵਿਖੇ ਮਹਾਨ ਕੀਰਤਨ ਸਮਾਗਮ ਵਿੱਚ ਗੁਰਬਾਣੀ ਦੀ ਰੌਣਕ,  ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਲਗਾਈ

0

ਸ੍ਰੀ ਗੁਰੂ ਤੇਗ ਬਹਾਦਰ ਜੀਭਾਈ ਦਿਆਲਾ ਜੀਭਾਈ ਸਤੀ ਦਾਸ ਤੇ ਭਾਈ ਮਤੀ ਦਾਸ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਸਿਜਦਾ

ਸਮਾਗਮ ਦੌਰਾਨ ਡਾ. ਬਲਬੀਰ ਸਿੰਘ, ਵਿਧਾਇਕ, ਅਧਿਕਾਰੀ, ਮੇਅਰ, ਚੇਅਰਮੈਨ ਅਤੇ ਸਮਾਜ ਸੇਵੀ

ਪਟਿਆਲਾ, 18 ਨਵੰਬਰ: (ਛਤਰਪਾਲ ਸਿੰਘ):  ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਪ੍ਰੋਗਰਾਮਾਂ ਦੀ ਲੜੀ ਦੇ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹਾਨ ਕੀਰਤਨ ਸਮਾਗਮ ਦਾ ਵਿਸ਼ਾਲ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਲਗਾਈ ਤੇ ਗੁਰਬਾਣੀ ਕੀਰਤਨ ਸਰਵਣ ਕਰਨ ਦੀ ਸੌਭਾਗਾ ਪ੍ਰਾਪਤ ਕੀਤਾ।

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਏ ਗਏ ਕੀਰਤਨ ਸਮਾਗਮ ‘ਚ ਸ਼ਾਮਲ ਹੁੰਦੀ ਹੋਈ ਸੰਗਤ।

ਰਾਗੀ ਜਥਿਆਂ ਵਿੱਚ ਭਾਈ ਦਵਿੰਦਰ ਸਿੰਘ ਸੋਹਾਣਾ ਸਾਹਿਬ ਵਾਲੇ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਅਤੇ ਭਾਈ ਸੁਰਿੰਦਰ ਸਿੰਘ–ਨਛੱਤਰ ਸਿੰਘ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ। ਕੀਰਤਨ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਮਹਾਨ ਸ਼ਹਾਦਤ ਦੀ ਪ੍ਰੇਰਕ ਕਹਾਣੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾ ਗੱਦੀ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਗਿਆ।

ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਦਮਦਮਾ ਸਾਹਿਬ ਤੋਂ ਅਰੰਭ ਹੋਇਆ ਨਗਰ ਕੀਰਤਨ 21 ਨਵੰਬਰ ਨੂੰ ਪਟਿਆਲਾ ਪਹੁੰਚੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਸ਼ਰਧਾ ਨਾਲ ਇਹ ਸਮਾਰੋਹ ਕਰ ਰਹੀ ਹੈ, ਤਾਂ ਜੋ ਗੁਰੂ ਸਾਹਿਬ ਦੀ ਵਿਸ਼ਾਲ ਕੁਰਬਾਨੀ ਦਾ ਸੰਦੇਸ਼ ਪੂਰੀ ਦੁਨੀਆਂ ਤੱਕ ਪਹੁੰਚ ਸਕੇ। ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ ਖ਼ਾਸ ਸਮਾਗਮ ਵੀ ਆਯੋਜਿਤ ਕੀਤੇ ਜਾਣਗੇ।

ਸਮਾਗਮ ਵਿੱਚ ਕਈ ਵਿਧਾਇਕਾਂ, ਅਧਿਕਾਰੀਆਂ, ਮੇਅਰ, ਚੇਅਰਮੈਨ ਅਤੇ ਸਮਾਜ ਸੇਵੀਆਂ ਨੇ ਹਾਜ਼ਰੀ ਲਗਾਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮਾਗਮ ਦੀ ਸਫਲਤਾ ਲਈ ਪਟਿਆਲਾ ਦੀ ਸੰਗਤ ਅਤੇ ਸਮੂਹ ਸੇਵਾ ਸੰਸਥਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਲੰਗਰ, ਜੋੜਾ ਘਰ, ਜਲ ਸੇਵਾ, ਪਾਰਕਿੰਗ ਅਤੇ ਟ੍ਰੈਫਿਕ ਸੰਭਾਲਣ ਵਿੱਚ ਵੱਖ-ਵੱਖ ਸੇਵਾ ਦਲਾਂ ਅਤੇ ਨੌਜਵਾਨਾਂ ਨੇ ਵੱਡਾ ਯੋਗਦਾਨ ਪਾਇਆ।

ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰੂ ਸਾਹਿਬ ਦੀ ਬੇਮਿਸਾਲ ਸ਼ਹਾਦਤ ਨੂੰ ਨਤਮਸਤਕ ਹੋਕੇ ਸਮਾਗਮ ਨੂੰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਨਿਭਾਉਣ ਦੀ ਕੋਸ਼ਿਸ਼ ਕੀਤੀ ਹੈ।

ਸਮਾਗਮ ਵਿੱਚ ਕਮਿਸ਼ਨਰ ਪਰਮਜੀਤ ਸਿੰਘ, ਏ.ਡੀ.ਸੀ ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ, ਐਸ.ਪੀ. ਵੈਭਵ ਚੌਧਰੀ, ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ ਅਤੇ ਹੋਰ ਕਈ ਅਧਿਕਾਰੀ ਵੀ ਮੌਜੂਦ ਸਨ।

Exit mobile version