Homeਦੇਸ਼ਅਮਨ ਅਰੋੜਾ ਨੇ ਸ੍ਰੀਨਗਰ ਤੋਂ ਸ਼ੁਰੂ ਹੋਏ ਨਗਰ ਕੀਰਤਨ ਵਿੱਚ ਭਰੀ ਹਾਜ਼ਰੀ

ਅਮਨ ਅਰੋੜਾ ਨੇ ਸ੍ਰੀਨਗਰ ਤੋਂ ਸ਼ੁਰੂ ਹੋਏ ਨਗਰ ਕੀਰਤਨ ਵਿੱਚ ਭਰੀ ਹਾਜ਼ਰੀ

ਸ੍ਰੀਨਗਰ/ਅਨੰਦਪੁਰ ਸਾਹਿਬ, 20 ਨਵੰਬਰ 2025: ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਸ਼੍ਰੀਨਗਰ ਵਿਖੇ ਸਜਾਏ ਗਏ ਕੀਰਤਨ ਦਰਬਾਰ ਵਿੱਚ ‘ਆਪ’ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਜੀ ਹਾਜ਼ਰ ਰਹੇ। ਜਿਸ ਤੋਂ ਬਾਅਦ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ ਹੋ ਕੇ ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ।


ਪੰਜਾਬ ਦੇ ਰੋਜ਼ਗਾਰ ਸਿਰਜਣ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਨਾਲ ਧਰਮਪਤਨੀ ਸਬੀਨਾ ਅਰੋੜਾ, ਪੰਜਾਬ ਕੈਬਿਨੇਟ ਦੇ ਹੋਰ ਮੰਤਰੀ ਵੀ ਸ਼ਾਮਲ ਹੋਏ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਕੇ ਅਰਦਾਸ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments