Homeਪੰਜਾਬਫਿਰੋਜ਼ਪੁਰ ਕਤਲ ਕਾਂਡ: ਮੁੱਖ ਦੋਸ਼ੀ ਜਤਿਨ ਕਾਲੀ ਪੁਲਿਸ ਐਨਕਾਊਂਟਰ ਵਿੱਚ ਜ਼ਖ਼ਮੀ, ਤਿੰਨ...

ਫਿਰੋਜ਼ਪੁਰ ਕਤਲ ਕਾਂਡ: ਮੁੱਖ ਦੋਸ਼ੀ ਜਤਿਨ ਕਾਲੀ ਪੁਲਿਸ ਐਨਕਾਊਂਟਰ ਵਿੱਚ ਜ਼ਖ਼ਮੀ, ਤਿੰਨ ਗ੍ਰਿਫ਼ਤਾਰ

ਫਿਰੋਜ਼ਪੁਰ, 20 ਨਵੰਬਰ: ਫਿਰੋਜ਼ਪੁਰ ਦੇ ਮੋਚੀ ਬਜ਼ਾਰ ਵਿੱਚ ਆਰ.ਐਸ.ਐਸ. ਆਗੂ ਦੇ ਪੋਤੇ ਨਵੀਨ ਅਰੋੜਾ ਦੀ ਦਿਨਦਿਹਾੜੇ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮਾਮਲੇ ਵਿੱਚ ਤਰੱਕੀ ਦਰਜ ਕੀਤੀ ਹੈ। ਹੱਤਿਆ ਮਗਰੋਂ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਉੱਠ ਰਹੇ ਸਨ।

ਪੁਲਿਸ ਨੇ ਦੋਸ਼ੀਆਂ ਦੀ ਭਾਲ ਦੌਰਾਨ ਬੀਤੇ ਦਿਨ ਦੋ ਅਰੋਪੀਆਂ ਨੂੰ ਕਾਬੂ ਕੀਤਾ ਸੀ, ਜਦਕਿ ਬੀਤੀ ਰਾਤ ਹੋਈ ਕਾਰਵਾਈ ਦੌਰਾਨ ਮਾਮਲੇ ਦੇ ਮੁੱਖ ਦੋਸ਼ੀ ਜਤਿਨ ਕਾਲੀ ਦਾ ਐਨਕਾਊਂਟਰ ਹੋਇਆ ਹੈ।

ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਕਿ ਜਤਿਨ ਕਾਲੀ ਪਿੰਡ ਆਰਿਫ਼ ਕੇ ਵੱਲ ਜਾ ਰਿਹਾ ਹੈ। ਜਦ ਪੁਲਿਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾਈਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਜਤਿਨ ਕਾਲੀ ਗੋਲੀਬਾਰੀ ਦੌਰਾਨ ਜ਼ਖ਼ਮੀ ਹੋ ਗਿਆ।

ਉਸਨੂੰ ਤੁਰੰਤ ਹਸਪਤਾਲ ਲਿਆਇਆ ਗਿਆ ਜਿੱਥੇ ਉਸ ਦਾ ਇਲਾਜ ਜਾਰੀ ਹੈ। ਪੁਲਿਸ ਨੇ ਕਿਹਾ ਹੈ ਕਿ ਨਵੀਨ ਅਰੋੜਾ ਕਤਲ ਕਾਂਡ ਨਾਲ ਜੁੜੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਜਾਂਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments