Home ਪਟਿਆਲਾ ਅਪਡੇਟ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰਸ਼ਾਸਨ ਅਤੇ ਸਟਾਫ ਵੱਲੋਂ ਨਗਰ ਕੀਰਤਨ ਦਾ ਸ਼ਰਧਾਪੂਰਵਕ ਸਵਾਗਤ

ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰਸ਼ਾਸਨ ਅਤੇ ਸਟਾਫ ਵੱਲੋਂ ਨਗਰ ਕੀਰਤਨ ਦਾ ਸ਼ਰਧਾਪੂਰਵਕ ਸਵਾਗਤ

0

ਪਟਿਆਲਾ: (ਛਤਰਪਾਲ ਸਿੰਘ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੇਂ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਨਗਰ ਕੀਰਤਨ ਸ਼ਾਮ 6 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚਿਆ। ਇਸ ਮੌਕੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਟਾਫ ਵੱਲੋਂ ਕੀਰਤਨ ਨਾਲ ਆਈ ਸੰਗਤ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਨਗਰ ਕੀਰਤਨ ’ਚ ਸੁਸ਼ੋਭਿਤ ਪੰਜ ਪਿਆਰੇ

ਸੰਗਤ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ ਅਤੇ ਸ਼ਰਧਾ ਦੇ ਨਾਲ ਸੇਵਾ ਨਿਭਾਈ ਗਈ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਗਿਆ।

ਨਗਰ ਕੀਰਤਨ ਦਾ ਸਵਾਗਤ ਕਰਦੇ ਡਾ. ਪਰਮਵੀਰ ਸਿੰਘ, ਪ੍ਰਸ਼ਾਸਨ, ਸਟਾਫ ਅਤੇ ਵਿਦਿਆਰਥੀ

ਇਸ ਦੇ ਨਾਲ ਹੀ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਧਾਰਮਿਕ ਰੌਣਕ ਅਤੇ ਸ਼ਰਧਾ ਦੀ ਵਿਲੱਖਣ ਨਜ਼ਾਰਾ ਵੇਖਣ ਯੋਗ ਸੀ।

Exit mobile version