Homeਸਪੋਰਟਸਦੱਖਣੀ ਅਫ਼ਰੀਕਾ ਵਿਰੁੱਧ ਵਨਡੇ ਸੀਰੀਜ਼ ਲਈ ਭਾਰਤੀ ਸਕੁਐਡ ਦਾ ਐਲਾਨ, ਕੇਐਲ ਰਾਹੁਲ...

ਦੱਖਣੀ ਅਫ਼ਰੀਕਾ ਵਿਰੁੱਧ ਵਨਡੇ ਸੀਰੀਜ਼ ਲਈ ਭਾਰਤੀ ਸਕੁਐਡ ਦਾ ਐਲਾਨ, ਕੇਐਲ ਰਾਹੁਲ ਨੂੰ ਸੌਂਪੀ ਕਮਾਨ

ਨਵੀਂ ਦਿੱਲੀ: 23 ਨਵੰਬਰ 2025 (ਜਗਜੀਤ ਸਿੰਘ) ਦੱਖਣੀ ਅਫ਼ਰੀਕਾ ਵਿਰੁੱਧ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਕ੍ਰਿਕਟ ਬੋਰਡ ਨੇ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਸਕੁਐਡ ਵਿਚ ਤਜਰਬੇਕਾਰ ਖਿਡਾਰੀਆਂ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਰਵਿੰਦਰ ਜਡੇਜਾ ਨੂੰ ਦੁਬਾਰਾ ਮੌਕਾ ਮਿਲਿਆ ਹੈ, ਜਦੋਂਕਿ ਯੁਵਾ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਵੀ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ।

ਇਸ ਸੀਰੀਜ਼ ਲਈ ਟੀਮ ਦੀ ਕਮਾਨ ਕੇਐਲ ਰਾਹੁਲ ਨੂੰ ਸੌਂਪੀ ਗਈ ਹੈ, ਜੋ ਵਿਕਟਕੀਪਰ ਦੀ ਭੂਮਿਕਾ ਵੀ ਨਿਭਾਉਣਗੇ। ਇਹ ਬਦਲਾਅ ਨਿਯਮਿਤ ਵਨਡੇ ਕਪਤਾਨ ਸ਼ੁਭਮਨ ਗਿੱਲ ਦੇ ਜ਼ਖ਼ਮੀ ਹੋਣ ਕਾਰਨ ਕੀਤਾ ਗਿਆ ਹੈ। ਗਿੱਲ ਨੂੰ ਦੱਖਣੀ ਅਫ਼ਰੀਕਾ ਖ਼ਿਲਾਫ ਟੈਸਟ ਸੀਰੀਜ਼ ਦੌਰਾਨ ਗਰਦਨ ਵਿਚ ਦਰਦ ਦੀ ਸਮੱਸਿਆ ਕਾਰਨ ਪਹਿਲਾ ਟੈਸਟ ਛੱਡਣਾ ਪਿਆ ਸੀ ਅਤੇ ਉਹ ਦੂਜੇ ਟੈਸਟ ਲਈ ਵੀ ਉਪਲਬਧ ਨਹੀਂ ਰਹੇ।

ਇਸ ਵਾਰੀ ਦੋ ਵੱਡੇ ਨਾਮ ਸਕੁਐਡ ਦਾ ਹਿੱਸਾ ਨਹੀਂ ਹਨ। ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਟੀ-20 ਵਰਲਡ ਕੱਪ ਦੀ ਤਿਆਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਆਰਾਮ ਦਿੱਤਾ ਗਿਆ ਹੈ। ਦੂਸਰੇ ਪਾਸੇ, ਸੱਟ ਤੋਂ ਉੱਭਰ ਰਹੇ ਸ਼੍ਰੇਅਸ ਅਈਅਰ ਦੀ ਤਿੱਲੀ ਦੀ ਚੋਟ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਵੀ ਫਾਈਨਲ ਟੀਮ ਵਿੱਚ ਜਗ੍ਹਾ ਨਹੀਂ ਮਿਲੀ।

ਲੰਬੇ ਸਮੇਂ ਬਾਅਦ ਆਲਰਾਊਂਡਰ ਰਵਿੰਦਰ ਜਡੇਜਾ ਦੀ ਟੀਮ ਵਿਚ ਵਾਪਸੀ ਹੋਈ ਹੈ। ਇਸ ਤੋਂ ਇਲਾਵਾ ਭਾਰਤ-ਏ ਟੀਮ ਲਈ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਰੁਤੂਰਾਜ ਗਾਇਕਵਾੜ ਨੂੰ ਵੀ ਜਗ੍ਹਾ ਦਿਤੀ ਗਈ ਹੈ।

ਭਾਰਤੀ ਟੀਮ
ਰੋਹਿਤ ਸ਼ਰਮਾ, ਯਸ਼ਸਵੀ ਜਾਇਸਵਾਲ, ਵਿਰਾਟ ਕੋਹਲੀ, ਤਿਲਕ ਵਰਮਾ, ਕੇਐਲ ਰਾਹੁਲ (ਕਪਤਾਨ/ਵਿਕਟਕੀਪਰ), ਰਿਸ਼ਭ ਪੰਤ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਨਿਤੀਸ਼ ਕੁਮਾਰ ਰੈੱਡੀ, ਹਰਸ਼ਿਤ ਰਾਣਾ, ਰੁਤੂਰਾਜ ਗਾਇਕਵਾੜ, ਪ੍ਰਸਿੱਧ ਕ੍ਰਿਸ਼ਨਾ, ਅਰਸ਼ਦੀਪ ਸਿੰਘ, ਧਰੁਵ ਜੁਰੇਲ।

RELATED ARTICLES
- Advertisment -
Google search engine
Google search engine
Google search engine

Most Popular

Recent Comments