Home ਪੰਜਾਬ ਅਕਾਲੀ ਦਲ ਚੋਣਾਂ ਲਈ ਮਜ਼ਬੂਤੀ ਨਾਲ ਤਿਆਰ: ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ...

ਅਕਾਲੀ ਦਲ ਚੋਣਾਂ ਲਈ ਮਜ਼ਬੂਤੀ ਨਾਲ ਤਿਆਰ: ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਮੀਟਿੰਗਾਂ ਦੀ ਸ਼ੁਰੂਆਤ

0

ਮੰਡੀ ਗੋਬਿੰਦਗੜ੍ਹ, 23 ਨਵੰਬਰ (ਛਤਰਪਾਲ ਸਿੰਘ) : ਸ਼੍ਰੋਮਣੀ ਅਕਾਲੀ ਦਲ (ਬਾਦਲ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪੂਰੀ ਮਜ਼ਬੂਤੀ ਨਾਲ ਮੇਦਾਨ ਵਿਚ ਉਤਰ ਆਇਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕੇ ਦੇ ਵਰਕਰ ਇਕਜੁੱਟ ਹੋ ਕੇ ਜਿੱਤ ਦਰਜ ਕਰਵਾਉਣ ਲਈ ਤਿਆਰ ਹਨ।

ਕੋਰ ਕਮੇਟੀ ਜਿਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਰਕਲ ਮੰਡੀ ਗੋਬਿੰਦਗੜ੍ਹ ਵਿਖੇ ਪਿੰਡ ਲੁਹਾਰਮਾਜਰਾ, ਛਡਹੇੜੀ, ਬਦੀਨਪੁਰ ਅਤੇ ਸਲਾਣੀ ਵਿੱਚ ਭਰਵੀਆਂ ਮੀਟਿੰਗਾਂ ਕਰਦੇ ਹੋਏ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਕੇ ਸੜਕਾਂ ‘ਤੇ ਆ ਰਹੇ ਹਨ।

ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਝੂਠੇ ਪ੍ਰਚਾਰ ਨੂੰ ਨਕਾਰਦੇ ਹੋਏ ਅਕਾਲੀ ਦਲ ਨੂੰ ਮਜ਼ਬੂਤ ਕਰੋ ਤਾਂ ਜੋ ਭਵਿੱਖ ਵਿੱਚ ਲੋਕ ਹਿਤੈਸ਼ੀ ਸਰਕਾਰ ਦਾ ਨਿਰਮਾਣ ਹੋ ਸਕੇ।

ਮੀਟਿੰਗਾਂ ਨੂੰ ਜਤਿੰਦਰ ਸਿੰਘ ਧਾਲੀਵਾਲ, ਬਾਬਾ ਪਲਵਿੰਦਰ ਸਿੰਘ ਤਲਵਾੜਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਬਲਜਿੰਦਰ ਸਿੰਘ ਸੇਖੋਂ ਅਤੇ ਭਿੰਦਰ ਸਿੰਘ ਪ੍ਰਧਾਨ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਲਕੀਤ ਸਿੰਘ, ਓਜਲ ਸਿੰਘ, ਬਲਵੀਰ ਸਿੰਘ ਸਰਪੰਚ, ਸੁਖਵੀਰ ਸਿੰਘ ਜੱਲੋਵਾਲ, ਗੁਰਜੀਤ ਸਿੰਘ ਬੱਬੀ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਆਗੂ ਮੌਜੂਦ ਸਨ।

Exit mobile version