
ਅਨੰਦਪੁਰ ਸਾਹਿਬ, 25 ਨਵੰਬਰ 2025 (ਛਤਰਪਾਲ ਸਿੰਘ): ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਆਪਣੇ ਪਰਿਵਾਰ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਸਰਬ ਧਰਮ ਸੰਮੇਲਨ ਵਿੱਚ ਸ਼ਾਮਲ ਹੋਏ।
ਮੰਤਰੀ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਸ ਪਵਿੱਤਰ ਮੌਕੇ ‘ਤੇ ਮਾਨ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਮੌਕੇ ‘ਤੇ ਪਹੁੰਚ ਕੇ ਖ਼ੁਦ ਜਾਇਜ਼ਾ ਲਿਆ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੇਵਾ ਦੇ ਰਸਤੇ ‘ਤੇ ਚੱਲਨਾ ਹੀ ਸੱਚੀ ਸ਼ਰਧਾ ਹੈ ਅਤੇ ਸਿਹਤ ਮੰਤਰੀ ਵਜੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਉਹਨਾਂ ਦਾ ਮੁੱਖ ਕਰਤੱਬ ਹੈ। ਉਨ੍ਹਾਂ ਦੁਹਰਾਇਆ ਕਿ ਉਹ ਹਮੇਸ਼ਾ ਪੰਜਾਬੀਆਂ ਦੀ ਚੰਗੀ ਸਿਹਤ ਅਤੇ ਸਰਬਤ ਦੇ ਭਲੇ ਲਈ ਸਮਰਪਿਤ ਰਹਿਣਗੇ।