Home ਪੰਜਾਬ 28 ਨਵੰਬਰ ਤੋਂ ਪੰਜਾਬ ਵਿੱਚ ਹੱਡ ਕਬਾਉਣ ਵਾਲੀ ਠੰਢ ਦਾ ਅਲਰਟ

28 ਨਵੰਬਰ ਤੋਂ ਪੰਜਾਬ ਵਿੱਚ ਹੱਡ ਕਬਾਉਣ ਵਾਲੀ ਠੰਢ ਦਾ ਅਲਰਟ

0

ਚੰਡੀਗੜ੍ਹ: 25 ਨਵੰਬਰ  2025  (ਸ਼.ਅ.ਬਿਓਰੋ) : ਪੰਜਾਬ ਵਿੱਚ ਹੁਣ ਤੱਕ ਸਿਰਫ਼ ਹਲਕੀ ਠੰਢ ਹੀ ਦਰਜ ਕੀਤੀ ਜਾ ਰਹੀ ਸੀ ਅਤੇ ਲੋਕ ਹਲਕੇ ਗਰਮ ਕੱਪੜਿਆਂ ਤੇ ਕੰਬਲਾਂ ਨਾਲ ਹੀ ਗੁਜ਼ਾਰਾ ਕਰ ਰਹੇ ਸਨ, ਪਰ ਹੁਣ ਮੌਸਮ ਵਿੱਚ ਵੱਡਾ ਬਦਲਾਅ ਆਉਣ ਵਾਲਾ ਹੈ। ਮੌਸਮ ਵਿਭਾਗ ਨੇ 28 ਨਵੰਬਰ ਤੋਂ ਸੂਬੇ ਵਿੱਚ ਕੜਾਕੇ ਦੀ ਠੰਢ ਪੈਣ ਦਾ ਅਲਰਟ ਜਾਰੀ ਕੀਤਾ ਹੈ।

ਜਾਣਕਾਰੀ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਕੁਝ ਇਲਾਕਿਆਂ ਵਿੱਚ ਹਲਕੇ ਕੋਹਰੇ ਅਤੇ ਧੁੰਦ ਦੀ ਸਥਿਤੀ ਬਣ ਸਕਦੀ ਹੈ।

ਰਿਪੋਰਟ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਆਈ ਹੈ ਅਤੇ ਸੂਬੇ ਭਰ ਵਿੱਚ ਰਾਤ ਦਾ ਪਾਰਾ 10 ਡਿਗਰੀ ਤੋਂ ਹੇਠਾਂ ਦਰਜ ਹੋ ਰਿਹਾ ਹੈ। 28 ਨਵੰਬਰ ਤੋਂ ਬਾਅਦ ਤਾਪਮਾਨ ਵਿੱਚ ਹੋਰ ਤੀਬਰ ਗਿਰਾਵਟ ਦੀ ਸੰਭਾਵਨਾ ਹੈ।

ਵਿਭਾਗ ਨੇ ਅਨੁਮਾਨ ਲਾਇਆ ਹੈ ਕਿ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਰਾਤ ਦਾ ਤਾਪਮਾਨ 4 ਤੋਂ 6 ਡਿਗਰੀ ਦੇ ਵਿਚਕਾਰ ਰਹੇਗਾ, ਜਦਕਿ ਜਲੰਧਰ, ਕਪੂਰਥਲਾ, ਪਟਿਆਲਾ, ਲੁਧਿਆਣਾ ਅਤੇ ਮੋਹਾਲੀ ਵਿੱਚ ਇਹ 6 ਤੋਂ 8 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Exit mobile version