Home ਪੰਜਾਬ ਪੰਜਾਬ ਯੂਨੀਵਰਸਿਟੀ ਵਿੱਚ ਤਣਾਅ ਚਰਮ ‘ਤੇ – ਸੈਨੇਟ ਚੋਣਾਂ ਦੀ ਤਰੀਕ ਨਾ...

ਪੰਜਾਬ ਯੂਨੀਵਰਸਿਟੀ ਵਿੱਚ ਤਣਾਅ ਚਰਮ ‘ਤੇ – ਸੈਨੇਟ ਚੋਣਾਂ ਦੀ ਤਰੀਕ ਨਾ ਆਉਣ ‘ਤੇ 26 ਨਵੰਬਰ ਨੂੰ ਪੂਰਾ ਬੰਦ

0

ਚੰਡੀਗੜ੍ਹ : 25 ਨਵੰਬਰ  2025  (ਜਗਜੀਤ ਸਿੰਘ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਤਣਾਅ ਗਹਿਰਾ ਹੋ ਗਿਆ ਹੈ, ਕਿਉਂਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਚੋਣ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ। ਪ੍ਰਸ਼ਾਸਨ ਨੇ ‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚਾ’ ਤੋਂ 25 ਨਵੰਬਰ 2025 ਤੱਕ ਦਾ ਸਮਾਂ ਮੰਗਿਆ ਸੀ, ਪਰ ਮੋਰਚੇ ਨੇ 26 ਨਵੰਬਰ ਨੂੰ ਯੂਨੀਵਰਸਿਟੀ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਪਹਿਲਾਂ ਹੀ ਯੂਨੀਵਰਸਿਟੀ ਬੰਦ ਦੇ ਸੱਦੇ ਜਾਰੀ ਹੋ ਚੁੱਕੇ ਹਨ।

ਬੁੱਧਵਾਰ ਨੂੰ ਸੂਬੇ ਭਰ ਦੇ ਵਿਦਿਆਰਥੀ ਅਤੇ ਵੱਖ-ਵੱਖ ਸੰਗਠਨ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਵਾਈਸ ਚਾਂਸਲਰ ਰੇਣੂ ਵਿਜ ਨੇ ਸੈਨੇਟ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਚਾਂਸਲਰ ਅਤੇ ਉਪ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ ਪਰ ਅਜੇ ਤੱਕ ਮਨਜ਼ੂਰੀ ਨਹੀਂ ਮਿਲੀ।

ਬੰਦ ਦੀ ਤਿਆਰੀ ਲਈ ਵਿਦਿਆਰਥੀ ਕੈਂਪਸ ਵਿੱਚ ਰੈਲੀਆਂ ਕਰ ਰਹੇ ਹਨ ਅਤੇ ਦੁਕਾਨਦਾਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੂਚਿਤ ਕਰ ਰਹੇ ਹਨ। ਇਸ ਵਿਚਾਲੇ ਪਿੰਡ ਪੰਜਗਰਾਈਂ ਖੁਰਦ ਦੀ ਪੰਚਾਇਤ ਨੇ ਵੀ ਵਿਰੋਧ ਪ੍ਰਦਰਸ਼ਨ ਦਾ ਸਾਫ਼ਤੌਰ ‘ਤੇ ਸਮਰਥਨ ਕੀਤਾ ਹੈ। ਮਹਿਲਾ ਸਰਪੰਚ ਬਲਜੀਤ ਕੌਰ ਸਮੇਤ ਪੰਚਾਂ ਦੇ ਦਸਤਖਤ ਨਾਲ ਪਾਸ ਕੀਤੇ ਮਤਾ ਵਿੱਚ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਦੀ ਗੱਲ ਵੀ ਉੱਠਾਈ ਗਈ ਹੈ।

ਅਧਿਆਪਕ ਐਸੋਸੀਏਸ਼ਨ ਪੰਜਾਬ ਅਤੇ ਸਕੂਲ ਅਧਿਆਪਕ ਫੈਡਰੇਸ਼ਨ ਨੇ ਵੀ ਮੋਰਚੇ ਦਾ ਸਮਰਥਨ ਕਰਦਿਆਂ ਐਲਾਨ ਕੀਤਾ ਹੈ ਕਿ ਪੰਜਾਬ ਭਰ ਤੋਂ ਅਧਿਆਪਕ ਯੂਨੀਵਰਸਿਟੀ ਬੰਦ ਨੂੰ ਸਫਲ ਬਣਾਉਣ ਲਈ ਚੰਡੀਗੜ੍ਹ ਪਹੁੰਚਣਗੇ।

Exit mobile version