Home ਪੰਜਾਬ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋ ਕਰ...

ਸੁਖਬੀਰ ਸਿੰਘ ਬਾਦਲ ਨੇ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋ ਕਰ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

0

ਸ੍ਰੀ ਅਨੰਦਪੁਰ ਸਾਹਿਬ: (ਸ਼.ਅ.ਬਿਓਰੋ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸ਼ਰਧਾ ਦਾ ਵਿਲੱਖਣ ਦਰਸ਼ਨ ਹੋਇਆ। ਇਸ ਪਵਿੱਤਰ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਸਮਾਗਮ ਵਿੱਚ ਵੱਡੀ ਸੰਗਤ ਦੀ ਹਾਜ਼ਰੀ ਰਹੀ, ਜਿੱਥੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਪ੍ਰਚਾਰ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀ ਅਤੁੱਟ ਬਲਿਦਾਨ ਗਾਥਾ ਨਾਲ ਜੋੜਿਆ ਗਿਆ। ਸ. ਸੁਖਬੀਰ ਸਿੰਘ ਬਾਦਲ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਦੁੱਤੀਅ ਬਲਿਦਾਨ ਨੂੰ ਸਦਾ ਪ੍ਰੇਰਣਾਦਾਈ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਸੰਦੇਸ਼ ਸਰਬੱਤ ਦੇ ਭਲੇ, ਧਰਮ ਦੀ ਰੱਖਿਆ ਅਤੇ ਮਨੁੱਖਤਾ ਦੀ ਸੇਵਾ ਲਈ ਸਾਡੇ ਲਈ ਰਾਹ-ਸੁਝਾਈ ਹੈ।

ਉਨ੍ਹਾਂ ਕਿਹਾ ਕਿ ਇਹ ਸ਼ਤਾਬਦੀ ਸਮਾਗਮ ਸਾਡੇ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਦਾ ਸੁਨਹਿਰਾ ਮੌਕਾ ਹਨ। ਅੰਤ ਵਿੱਚ ਸੰਗਤ ਨੇ ਇਕਜੁੱਟ ਹੋ ਕੇ ਸ਼ਾਂਤੀ, ਚੜਦੀ ਕਲਾ ਅਤੇ ਲੋਕਾਂ ਦੀ ਖੈਰ-ਖ਼ੁਆਹੀ ਲਈ ਅਰਦਾਸ ਵਿੱਚ ਭਾਗ ਲਿਆ।

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ. ਪਰਕਾਸ਼ ਸਿੰਘ ਜੀ ਬਾਦਲ ਨੇ ਸਾਡੀ ਵਿਰਾਸਤ ਦੀ ਸੰਭਾਲ ਲਈ ਵਿਰਾਸਤੀ ਯਾਦਗਾਰਾਂ ਬਣਵਾਈਆਂ ਜਿੱਥੋਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਇਤਿਹਾਸ ਤੋਂ ਜਾਣੂ ਹੋਣਗੀਆਂ। ਇਹ ਸਭ ਤਾਂ ਹੀ ਸੰਭਵ ਹੋ ਸਕਿਆ ਜੇ ਪੰਜਾਬੀਆਂ ਨੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਸੇਵਾ ਸੌਂਪੀ ਸੀ।

Exit mobile version