HomeHukamnama Akali Baba phoola Singh Jiਅੱਜ ਦਾ ਹੁਕਮਨਾਮਾ (26 ਨਵੰਬਰ 2025) (ਅੰਗ: 741)

ਅੱਜ ਦਾ ਹੁਕਮਨਾਮਾ (26 ਨਵੰਬਰ 2025) (ਅੰਗ: 741)

ਸੂਹੀ ਮਹਲਾ ੫ ॥
ਗੁਰ ਅਪੁਨੇ ਊਪਰਿ ਬਲਿ ਜਾਈਐ ॥
ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥
ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥
ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
ਚਰਣ ਕਮਲ ਸਿਉ ਲਾਗੀ ਪ੍ਰੀਤਿ ॥
ਸਾਚੀ ਪੂਰਨ ਨਿਰਮਲ ਰੀਤਿ ॥੨॥
ਸੰਤ ਪ੍ਰਸਾਦਿ ਵਸੈ ਮਨ ਮਾਹੀ ॥
ਜਨਮ ਜਨਮ ਕੇ ਕਿਲਵਿਖ ਜਾਹੀ ॥੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥

 

ਹੇ ਭਾਈ! ਆਪਣੇ ਗੁਰੂ ਉੱਤੋਂ (ਸਦਾ) ਕੁਰਬਾਨ ਹੋਣਾ ਚਾਹੀਦਾ ਹੈ (ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਆਪਾ- ਭਾਵ ਮਿਟਾ ਦੇਣਾ ਚਾਹੀਦਾ ਹੈ, (ਕਿਉਂਕਿ, ਗੁਰੂ ਦੀ ਕਿਰਪਾ ਨਾਲ ਹੀ) ਅੱਠੇ ਪਹਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਜਾ ਸਕਦਾ ਹੈ ॥੧॥ ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਮੈਂ ਆਪਣਾ ਉਹ ਮਾਲਕ-ਪ੍ਰਭੂ ਸਿਮਰਦਾ ਰਹਿੰਦਾ ਹਾਂ, ਜੇਹੜਾ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ॥੧॥ ਰਹਾਉ ॥ ਹੇ ਭਾਈ! (ਗੁਰੂ ਦੀ ਕਿਰਪਾ ਨਾਲ ਹੀ) ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਬਣਦਾ ਹੈ। (ਗੁਰ-ਚਰਨਾਂ ਦੀ ਪ੍ਰੀਤ ਹੀ) ਅਟੱਲ ਮੁਕੰਮਲ ਤੇ ਪਵਿਤ੍ਰ ਜੀਵਨ-ਜੁਗਤਿ ਹੈ ॥੨॥ ਹੇ ਭਾਈ! ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਜਿਸ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ, (ਉਸ ਮਨੁੱਖ ਦੇ) ਅਨੇਕਾਂ ਜਨਮਾਂ ਦੇ ਪਾਪ ਦੂਰ ਹੋ ਜਾਂਦੇ ਹਨ ॥੩॥ ਹੇ ਨਿਮਾਣਿਆਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਆਪਣੇ ਦਾਸ ਨਾਨਕ ਉਤੇ) ਕਿਰਪਾ ਕਰ। (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ ॥੪॥੧੭॥੨੩॥

soohee mahalaa 5 |

gur apune aoopar bal jaaeeai |

aatth pahar har har jas gaaeeai |1|

simrau so prabh apanaa suaamee |

sagal ghattaa kaa antarajaamee |1| rahaau |

charan kamal siau laagee preet |

saachee pooran niramal reet |2|

sant prasaad vasai man maahee |

janam janam ke kilavikh jaahee |3|

kar kirapaa prabh deen deaalaa |

naanak maagai sant ravaalaa |4|17|23|

Soohee, Fifth Mehl: I am a sacrifice to my True Guru. Twenty-four hours a day, I sing the Praises of the Lord, Har, Har. ||1|| Meditate in remembrance on God, your Lord and Master. He is the Inner-knower, the Searcher of all hearts. ||1||Pause|| So love the Lord’s Lotus Feet, and live a lifestyle which is true, perfect and spotless. ||2|| By the Grace of the Saints, the Lord comes to dwell within the mind, and the sins of countless incarnations are eradicated. ||3|| Please be Merciful, O God, O Merciful to the meek. Nanak begs for the dust of the Saints. ||4||17||23||

RELATED ARTICLES
- Advertisment -
Google search engine
Google search engine
Google search engine

Most Popular

Recent Comments