Home ਸਪੋਰਟਸ 45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼

45ਵੀਆਂ ਅੰਤਰ ਜ਼ਿਲਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼

0
ਆਸਮਾਨ ਵਿੱਚ ਗੁਬਾਰੇ ਛੱਡ ਕੇ ਖੇਡਾਂ ਦੀ ਸ਼ੁਰੂਆਤ ਕਰਦੇ ਹੋਏ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ, ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਤੇ ਹੋਰ।

ਪਹਿਲੇ ਦਿਨ ਬੈਡਮਿੰਟਨ ਦੇ ਹੋਏ ਫਸਵੇਂ ਮੁਕਾਬਲੇ

                                              ਖੇਡਾਂ ਦੀ ਸ਼ੁਰੂਆਤ ਮੌਕੇ ਭੰਗੜੇ ਦੀ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ।

ਪਟਿਆਲਾ, 27 ਨਵੰਬਰ 2025 (ਛਤਰਪਾਲ ਸਿੰਘ)  : ਸਕੂਲੀ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਿਕ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗ੍ਰਾਊਂਡ ਵਿਖੇ ਵੀਰਵਾਰ ਨੂੰ 45ਵੀਆਂ ਪੰਜਾਬ ਰਾਜ ਅੰਤਰ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਹਨਾਂ ਚਾਰ ਰੋਜ਼ਾ ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ(ਐਲੀ. ਸਿੱ.) ਮਨਵਿੰਦਰ ਕੌਰ ਭੁੱਲਰ ਵੱਲੋਂ ਅਸਮਾਨ ਵਿੱਚ ਗੁਬਾਰੇ ਛੱਡ ਕੇ ਕੀਤਾ ਗਿਆ। ਇਸ ਉਪਰੰਤ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਖੇਡਾਂ ਨਿਰਪੱਖ ਅਤੇ ਇਮਾਨਦਾਰੀ ਨਾਲ ਕਰਵਾਉਣ ਦੀ ਸਹੁੰ ਚੁਕਵਾਈ ਗਈ।

ਇਸ ਮਗਰੋਂ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਨੇ ਕਿਹਾ ਕਿ ਖੇਡਾਂ ਦਾ ਵਿਦਿਆਰਥੀ ਜੀਵਨ ਵਿੱਚ ਵਿਸ਼ੇਸ਼ ਮਹੱਤਵ ਹੈ। ਖੇਡਾਂ ਵਿਦਿਆਰਥੀ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਸਹਾਈ ਸਿੱਧ ਹੁੰਦੀਆਂ ਹਨ। ਉਹਨਾਂ ਆਖਿਆ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਵਿਦਿਆਰਥੀ ਅੰਦਰ ਮਿਲਵਰਤਨ ਅਤੇ ਸਹਿਣਸ਼ੀਲਤਾ ਦੀ ਭਾਵਨਾ ਪੈਦਾ ਹੁੰਦੀ ਹੈ। ਉਹਨਾ ਅੱਗੇ ਦੱਸਿਆ ਕਿ 30 ਨਵੰਬਰ ਤੱਕ ਚੱਲਣ ਵਾਲੀਆਂ ਇਹਨਾਂ ਖੇਡਾਂ ਦੇ ਸਮੁੱਚੇ ਪ੍ਰਬੰਧ ਕੀਤੇ ਗਏ ਹਨ।

ਪਹਿਲੇ ਦਿਨ ਬੈਡਮਿੰਟਨ ਦੇ ਕੁੱਲ 14 ਫਸਵੇਂ ਮੁਕਾਬਲੇ ਬਲਾਕ ਸਪੋਰਟਸ ਅਫਸਰ ਪਟਿਆਲਾ-2 ਆਦਰਸ਼ ਬਾਂਸਲ, ਬਲਾਕ ਸਪੋਰਟਸ ਅਫਸਰ ਪਟਿਆਲਾ-3 ਪੂਨਮ, ਬਲਾਕ ਸਪੋਰਟਸ ਅਫਸਰ ਭਾਦਸੋਂ-1 ਰਵਿੰਦਰ ਕੌਰ ਅਤੇ ਆਫੀਸ਼ੀਅਲ ਬੈਡਮਿੰਟਨ ਰੋਹਿਤ ਕੌਸ਼ਲ ਦੀ ਨਿਗਰਾਨੀ ਹੇਠ ਹੋਏ। ਜਿਸ ਵਿੱਚ ਕੁੜੀਆਂ ਦੇ ਮੈਚ ਦੌਰਾਨ ਬਰਨਾਲਾ ਨੇ ਐਸਏਐਸ ਨਗਰ, ਪਠਾਨਕੋਟ ਨੇ ਫਰੀਦਕੋਟ, ਫਿਰੋਜ਼ਪੁਰ ਨੇ ਕਪੂਰਥਲਾ, ਮੁਕਤਸਰ ਨੇ ਜਲੰਧਰ ਅਤੇ ਤਰਨਤਾਰਨ ਨੇ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਟੀਮ ਨੂੰ ਹਰਾਇਆ। ਇਸ ਦੇ ਨਾਲ ਹੀ ਮੁੰਡਿਆਂ ਦੇ ਮੈਚ ਦੌਰਾਨ ਫਰੀਦਕੋਟ ਨੇ ਨਵਾਂ ਸ਼ਹਿਰ, ਜਲੰਧਰ ਨੇ ਮੋਗਾ ਅਤੇ ਬਠਿੰਡਾ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ ਹਰਾਇਆ।

ਇਸ ਮੌਕੇ ਬਲਾਕ ਭਾਦਸੋਂ-2 ਦੇ ਬੀਪੀਈਓ ਜਗਜੀਤ ਸਿੰਘ ਨੌਹਰਾ, ਬਲਾਕ ਡਾਹਰੀਆਂ ਦੇ ਬੀਪੀਈਓ ਸੁਰਜੀਤ ਸਿੰਘ, ਬਲਾਕ ਸਮਾਣਾ-1 ਪ੍ਰੇਮ ਕੁਮਾਰ, ਬਲਾਕ ਰਾਜਪੁਰਾ-1 ਦੇ ਬੀਪੀਈਓ ਹਰਬੰਸ ਸਿੰਘ, ਬਲਾਕ ਸਮਾਣਾ-3 ਦੇ ਬੀਪੀਈਓ ਗੁਰਪ੍ਰੀਤ ਸਿੰਘ, ਬਲਾਕ ਸਮਾਣਾ-2 ਦੇ ਬੀਪੀਈਓ ਗੋਪਾਲ ਕ੍ਰਿਸ਼ਨ, ਬਲਾਕ ਭਾਦਸੋਂ-1 ਦੇ ਬੀਪੀਈਓ ਅਖਤਰ ਸਲੀਮ, ਬਲਾਕ ਰਾਜਪੁਰਾ-2 ਦੇ ਬੀਪੀਈਓ ਮਨਜੀਤ ਕੌਰ, ਬਲਾਕ ਭੁਨਰਹੇੜੀ-1 ਦੇ ਬੀਪੀਈਓ ਬਲਵੀਰ ਕੌਰ, ਬਲਾਕ ਬਾਬਰਪੁਰ ਦੇ ਬੀਪੀਈਓ ਮੇਜਰ ਸਿੰਘ, ਬਲਾਕ ਪਟਿਆਲਾ-1 ਦੇ ਬੀਪੀਈਓ ਭਰਤ ਭੂਸ਼ਣ ਸਮੇਤ ਵੱਖ-ਵੱਖ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Exit mobile version