Homeਪੰਜਾਬਸਰਬਜੀਤ ਸਿੰਘ ਝਿੰਜਰ ਨੂੰ ਹਲਕਾ ਘਨੌਰ ਦੇ ਨਵੇਂ ਅਕਾਲੀ ਇੰਚਾਰਜ ਬਣਨ ‘ਤੇ...

ਸਰਬਜੀਤ ਸਿੰਘ ਝਿੰਜਰ ਨੂੰ ਹਲਕਾ ਘਨੌਰ ਦੇ ਨਵੇਂ ਅਕਾਲੀ ਇੰਚਾਰਜ ਬਣਨ ‘ਤੇ ਜਸਬੀਰ ਕੌਰ ਵੱਲੋਂ ਮੁਬਾਰਕਬਾਦ

ਮੋਹਾਲੀ/ਖਰੜ: 27 ਨਵੰਬਰ 2025 (ਛਤਰਪਾਲ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਅਤੇ ਸਾਬਕਾ ਰਾਜ ਸਚਿਵ ਜਸਬੀਰ ਕੌਰ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੂੰ ਹਲਕਾ ਘਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਨਿਯੁਕਤ ਹੋਣ ‘ਤੇ ਦਿਲੋਂ ਮੁਬਾਰਕਬਾਦ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸਰਬਜੀਤ ਸਿੰਘ ਝਿੰਜਰ ਇੱਕ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਵਰਕਰ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੇ ਹਿਤਾਂ ਅਤੇ ਨੌਜਵਾਨਾਂ ਦੀਆਂ ਆਵਾਜ਼ਾਂ ਨੂੰ ਮਜ਼ਬੂਤ ਕੀਤਾ ਹੈ। ਨਵੀਂ ਜ਼ਿੰਮੇਵਾਰੀ ਨਾਲ ਉਹ ਘਨੌਰ ਹਲਕੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ।

ਜਸਬੀਰ ਕੌਰ ਨੇ ਕਿਹਾ ਕਿ ਪਾਰਟੀ ਨੂੰ ਉਮੀਦ ਹੈ ਕਿ ਝਿੰਜਰ ਆਪਣੇ ਤਜਰਬੇ ਅਤੇ ਜੋਸ਼ ਨਾਲ ਹਲਕੇ ਵਿੱਚ ਅਕਾਲੀ ਦਲ ਦੇ ਢਾਂਚੇ ਨੂੰ ਹੋਰ ਚੁਸਤ-ਦੁਰੁਸਤ ਬਣਾਉਣਗੇ।

ਇਸ ਨਿਯੁਕਤੀ ਤੋਂ ਬਾਅਦ ਘਨੌਰ ਹਲਕੇ ਦੇ ਪਾਰਟੀ ਵਰਕਰਾਂ ਵਿੱਚ ਵੀ ਖਾਸ ਉਤਸ਼ਾਹ ਦਿੱਖ ਰਿਹਾ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments