ਰਾਜਪੁਰਾ: 26 ਨਵੰਬਰ 2025 (ਛਤਰਪਾਲ ਸਿੰਘ) : ਸ਼੍ਰੋਮਣੀ ਅਕਾਲੀ ਦਲ ਨੇ ਰਾਜਪੁਰਾ ਹਲਕੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲੈਂਦੇ ਹੋਏ ਸੁਰਜੀਤ ਸਿੰਘ ਗੜ੍ਹੀ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ।
ਸੁਖਬੀਰ ਬਾਦਲ ਨੇ ਕਿਹਾ ਕਿ ਸੁਰਜੀਤ ਸਿੰਘ ਗੜ੍ਹੀ ਪਾਰਟੀ ਦੇ ਤਜਰਬੇਕਾਰ ਅਤੇ ਸਮਰਪਿਤ ਵਰਕਰ ਹਨ, ਜੋ ਲੰਮੇ ਸਮੇਂ ਤੋਂ ਰਾਜਪੁਰਾ ਖੇਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਨੇ ਉਮੀਦ ਜਤਾਈ ਕਿ ਨਵੇਂ ਇੰਚਾਰਜ ਦੀ ਨਿਯੁਕਤੀ ਨਾਲ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਪਾਰਟੀ ਨੇਤਾਵਾਂ ਅਤੇ ਵਰਕਰਾਂ ਵੱਲੋਂ ਵੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਰਾਜਪੁਰਾ ਹਲਕੇ ਵਿੱਚ ਚੋਣੀ ਤਿਆਰੀਆਂ ਨੂੰ ਤੇਜ਼ ਕਰਨ ਦੀ ਗੱਲ ਕਹੀ ਜਾ ਰਹੀ ਹੈ।







