ਪਟਿਆਲਾ: ਡਾ. ਜਸਵਿੰਦਰ ਸਿੰਘ ਨੇ ਅੱਜ ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਵਜੋਂ ਆਪਣਾ ਨਵਾਂ ਅਹੁਦਾ ਸੰਭਾਲ ਲਿਆ ਹੈ। ਉਹ ਐੱਮਐੱਸ ਜਰਨਲ ਸਰਜਰੀ ਦੇ ਮਾਹਿਰ ਹਨ। ਉਹ ਗੁਰਦਾਸਪੁਰ ਤੋਂ ਬਦਲ ਕੇ ਪਟਿਆਲਾ ਆਏ ਹਨ।
ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਜ਼ਿਲ੍ਹੇ ਦੀਆਂ ਸਿਹਤ ਸੇਵਾਵਾਂ ਨਾਲ ਜੁੜੇ ਕਈ ਮਹੱਤਵਪੂਰਨ ਮਾਮਲਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਗੁਣਵੱਤਾ ਭਰੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਵਿਭਾਗੀ ਟੀਮ ਨਾਲ ਮਿਲ ਕੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਸਿਵਲ ਸਰਜਨ ਵਜੋਂ ਅਹੁਦਾ ਸੰਭਾਲਦਿਆਂ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਚੱਲ ਰਹੇ ਸਿਹਤ ਪ੍ਰੋਜੈਕਟਾਂ ਦੀ ਨਿਗਰਾਨੀ ਕਰਕੇ ਉਨ੍ਹਾਂ ਦੀ ਗਤੀ ਤੇ ਪ੍ਰਭਾਵਸ਼ੀਲਤਾ ਵਿੱਚ ਤੇਜ਼ੀ ਲਿਆਉਣਗੇ।
ਵਿਭਾਗ ਦੀਆਂ ਟੀਮਾਂ ਨੇ ਨਵੇਂ ਸਿਵਲ ਸਰਜਨ ਦਾ ਨਿੱਘਾ ਸਵਾਗਤ ਕੀਤਾ ਅਤੇ ਵਧਾਈ ਦਿੱਤੀ ।









