Homeਪੰਜਾਬਚੰਡੀਗੜ੍ਹ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਸਿਹਤ ਤੇ ਰੁਜ਼ਗਾਰ ਨੂੰ ਲੈ...

ਚੰਡੀਗੜ੍ਹ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਸਿਹਤ ਤੇ ਰੁਜ਼ਗਾਰ ਨੂੰ ਲੈ ਕੇ ਵੱਡੇ ਫ਼ੈਸਲੇ

ਚੰਡੀਗੜ੍ਹ: 29 ਨਵੰਬਰ 2025 (ਜਗਜੀਤ ਸਿੰਘ)  : ਅੱਜ ਇੱਥੇ ਸੱਦੀ ਗਈ ਪੰਜਾਬ ਕੈਬਿਨੇਟ ਦੀ ਮਹੱਤਵਪੂਰਨ ਮੀਟਿੰਗ ਵਿੱਚ ਸਿਹਤ ਸਹੂਲਤਾਂ, ਰੁਜ਼ਗਾਰ ਅਤੇ ਪਰਸ਼ਾਸਨਿਕ ਸੁਧਾਰਾਂ ਨਾਲ ਜੁੜੇ ਕਈ ਲੋਕ-ਹਿਤੈਸ਼ੀ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ।

ਮੀਟਿੰਗ ਦੌਰਾਨ ਸੂਬੇ ਦੇ ਲੋਕਾਂ ਨੂੰ ਵਧੀਆ ਅਤੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 12 ਸੀਨੀਅਰ ਮਾਹਿਰਾਂ ਸਮੇਤ 300 ਸਪੈਸ਼ਲਿਸਟ ਡਾਕਟਰਾਂ ਦੀ Empanelment ਨੂੰ ਹਰੀ ਝੰਡੀ ਦਿੱਤੀ ਗਈ। ਇਸ ਨਾਲ ਸੂਬੇ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤੀ ਮਿਲੇਗੀ।

ਇਸ ਦੇ ਨਾਲ ਹੀ ਗੈਰ-ਕਾਨੂੰਨੀ ਰੇਤ-ਬਜਰੀ ਮਾਈਨਿੰਗ ਨੂੰ ਰੋਕਣ ਅਤੇ ਖੇਤਰ ਵਿੱਚ ਪਾਰਦਰਸ਼ੀਤਾ ਲਿਆਉਣ ਲਈ Punjab Minor Mineral Rules, 2013 ਵਿੱਚ ਮਹੱਤਵਪੂਰਨ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ।

ਪੰਜਾਬ ਵਿੱਚ ਸਹਿਕਾਰਤਾ ਖੇਤਰ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ Punjab Cooperative Societies Rules, 1963 ਹੇਠ ਇਕਸਾਰ ਫ੍ਰੇਮਵਰਕ ਤਿਆਰ ਕਰਨ ਲਈ ਨਵੇਂ ਰੂਲ 28A ਨੂੰ ਵੀ ਕੈਬਿਨੇਟ ਵੱਲੋਂ ਮਨਜ਼ੂਰੀ ਮਿਲ ਗਈ।

ਕੈਬਿਨੇਟ ਦੇ ਇਹ ਫ਼ੈਸਲੇ ਸੂਬੇ ਦੇ ਨਾਗਰਿਕਾਂ ਨੂੰ ਸਿਹਤਮੰਦ, ਪਾਰਦਰਸ਼ੀ ਅਤੇ ਜ਼ਿੰਮੇਵਾਰ ਪ੍ਰਸ਼ਾਸਨ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਵਜੋਂ ਵੇਖੇ ਜਾ ਰਹੇ ਹਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments