Homeਪਟਿਆਲਾ ਅਪਡੇਟਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਵੀਂ ਜਿਲ੍ਹਾ ਜੇਲ਼ ਨਾਭਾ ਦਾ...

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ

ਨਾਭਾ, (ਜਗਦੇਵ ਰੰਚਨਾਂ) : ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਨਵੀਂ ਜਿਲ੍ਹਾ ਜੇਲ਼ ਨਾਭਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ ਉਤੇ ਹਰੇਕ ਬੈਰਕ ਦਾ ਦੌਰਾ ਕੀਤਾ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ  ਹੱਲ ਕਰਨ ਦੀ ਕੋਸ਼ਿਸ਼ ਵਜੋਂ, ਬੰਦੀਆਂ ਨਾਲ ਸਾਰਥਕ ਗੱਲਬਾਤ ਕੀਤੀ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟਰੇਟ ਅਮਨਦੀਪ ਕੰਬੋਜ ਵੀ ਉਨ੍ਹਾਂ ਦੇ ਨਾਲ ਸਨ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਕੈਦੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਕੈਦੀਆਂ ਲਈ ਢੁਕਵੀਆਂ ਸਿਹਤ ਅਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਇਸ ਸੰਬੰਧੀ ਜੇਲ੍ਹ ਅਧਿਕਾਰੀਆਂ ਅਤੇ ਸਟਾਫ ਨੂੰ ਜਰੂਰੀ ਹਦਾਇਤਾਂ ਵੀ ਦਿੱਤੀਆਂ।

ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਅਮਨਦੀਪ ਕੰਬੋਜ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਬਾਰੇ ਦੱਸਿਆ ਕਿ ਸਹਾਇਤਾ ਮੰਗਣ ਵਾਲੇ ਵਿਅਕਤੀ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਨਿੱਜੀ ਤੌਰ ਤੇ ਜਾਂ 0175-2306500 ਤੇ ਫੋਨ ਰਾਹੀਂ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਹਾਇਤਾ ਲਈ ਨਾਲਸਾ ਹੈਲਪਲਾਈਨ ਨੰਬਰ 15100 ਤੇ ਸੰਪਰਕ ਕਰਨ ਬਾਰੇ ਜਾਣਕਾਰੀ ਦਿੱਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments