Home ਪਟਿਆਲਾ ਅਪਡੇਟ ਬੀਬੀ ਸੁਖਵਿੰਦਰ ਕੌਰ ਦੀ ਬੇਟੀ ਨੂੰ ਰਿਹਾਈ—ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਦਾਲਤ...

ਬੀਬੀ ਸੁਖਵਿੰਦਰ ਕੌਰ ਦੀ ਬੇਟੀ ਨੂੰ ਰਿਹਾਈ—ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਦਾਲਤ ਦੇ ਫ਼ੈਸਲੇ ਦੀ ਕੀਤੀ ਪ੍ਰਸ਼ੰਸਾ

0

ਪਟਿਆਲਾ, (ਛਤਰਪਾਲ ਸਿੰਘ): ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਵਿਵਾਦਿਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੀ ਬੇਟੀ ਕੰਚਨਪ੍ਰੀਤ ਕੌਰ ਦੀ ਰਿਹਾਈ ਦੇ ਅਦਾਲਤੀ ਫੈਸਲੇ ਦਾ ਸਵਾਗਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਦਾ ਇਹ ਹੁਕਮ ਨਿਆਂ ਪ੍ਰਣਾਲੀ ‘ਤੇ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਾ ਹੈ।
ਪ੍ਰੋ. ਚੰਦੂਮਾਜਰਾ ਦੇ ਮੁਤਾਬਕ, ਅਦਾਲਤ ਦਾ ਇਹ ਫੈਸਲਾ ਉਹਨਾਂ “ਵਧੀਕੀਆਂ ਅਤੇ ਧੱਕੇਸ਼ਾਹੀਆਂ” ਨੂੰ ਵੀ ਕਰਾਰਾ ਜਵਾਬ ਹੈ, ਜੋ ਕਥਿਤ ਤੌਰ ‘ਤੇ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਸੀ।

ਉਨ੍ਹਾਂ ਦੋਸ਼ ਲਗਾਇਆ ਕਿ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਸਰਕਾਰ ਨੇ ਰਾਜਨੀਤਿਕ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਲੋਕ ਹਮੇਸ਼ਾਂ ਦੀ ਤਰ੍ਹਾਂ ਜੁਲਮ ਅਤੇ ਅਨਿਆਂ ਦੇ ਖਿਲਾਫ ਖੜ੍ਹੇ ਰਹੇ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਹ ਫੈਸਲਾ ਸਿਰਫ਼ ਇੱਕ ਪਰਿਵਾਰ ਲਈ ਨਹੀਂ, ਸਗੋਂ ਪੰਜਾਬ ਵਿੱਚ ਲੋਕਤੰਤਰ ਅਤੇ ਨਿਆਂ ਦੀ ਜਿੱਤ ਵਜੋਂ ਵੇਖਿਆ ਜਾ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਸੂਬਾ ਸਰਕਾਰ ਇਸ ਘਟਨਾ ਤੋਂ ਸਬਕ ਲੈਂਦੀ ਹੋਈ ਭਵਿੱਖ ਵਿੱਚ ਕਾਨੂੰਨੀ ਅਤੇ ਸਵੈੱਛਤਾ ਦੇ ਮਿਆਰਾਂ ਦੀ ਪਾਲਣਾ ਯਕੀਨੀ ਬਣਾਏਗੀ।

Exit mobile version