CM ਨਾਇਬ ਸਿੰਘ ਸੈਣੀ ਨੂੰ ਅਜਿਹਾ ਨਾ—ਕਰਨ ਦੀ ਸਲਾਹ
ਚੰਡੀਗੜ੍ਹ, 1 ਦਸੰਬਰ : (ਰਾਜੇਸ਼ ਕੁਮਾਰ) ਹਰਿਆਣਾ ਵਿੱਚ ਵੱਖਰੀ ਵਿਧਾਨ ਸਭਾ ਦੀ ਇਮਾਰਤ ਬਣਾਉਣ ਸਬੰਧੀ ਚੱਲ ਰਹੇ ਮਾਮਲੇ ‘ਤੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਲਈ ਵੱਖਰੀ ਇਮਾਰਤ ਬਣਾਉਣ ਦਾ ਪ੍ਰਸਤਾਵ ਰੱਦ ਕਰ ਦਿੱਤਾ ਹੈ। ਇਸ ਨਾਲ ਚੰਡੀਗੜ੍ਹ ਵਿੱਚ ਅਲੱਗ ਵਿਧਾਨ ਸਭਾ ਬਣਨ ਦੀ ਸੰਭਾਵਨਾ ਪੂਰੀ ਤਰ੍ਹਾਂ ਖਤਮ ਹੋ ਗਈ ਹੈ।
ਭਰੋਸੇਯੋਗ ਸਰੋਤਾਂ ਅਨੁਸਾਰ, MHA ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਇਸ ਮਾਮਲੇ ਤੇ ਗੌਰ ਕਰਨ ਤੇ ਅਜਿਹਾ ਨਾ ਕਰਨ, ਕਿਉਂਕਿ ਇਸ ਦੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਦੋਵੇਂ ਪੱਖਾਂ ‘ਤੇ ਸੰਵੇਦਨਸ਼ੀਲ ਪ੍ਰਭਾਵ ਪੈ ਸਕਦੇ ਹਨ।
ਇਸ ਫੈਸਲੇ ਨਾਲ ਉਹ ਚਰਚਾਵਾਂ ਵੀ ਰੁਕ ਗਈਆਂ ਹਨ, ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਹਰਿਆਣਾ ਸਰਕਾਰ ਚੰਡੀਗੜ੍ਹ ਵਿੱਚ ਪੰਜਾਬ ਤੋਂ ਵੱਖ ਆਪਣੀ ਵਿਧਾਨ ਸਭਾ ਦੀ ਇਮਾਰਤ ਬਣਾਉਣਾ ਚਾਹੁੰਦੀ ਹੈ।
ਕੇਂਦਰ ਦੇ ਇਸ ਸਪੱਸ਼ਟ ਰੁਖ ਤੋਂ ਬਾਅਦ ਹੁਣ ਇਹ ਮਾਮਲਾ ਬੰਦ ਮੰਨਿਆ ਜਾ ਰਿਹਾ ਹੈ।
ਰਾਜਨੀਤਿਕ ਵਿਸ਼ਲੇਸ਼ਕਾਂ ਦੇ ਮੁਤਾਬਕ, ਇਸ ਫੈਸਲੇ ਨਾਲ ਚੰਡੀਗੜ੍ਹ ਦੇ ਸਾਂਝੇ ਪ੍ਰਸ਼ਾਸਨ ਮਾਡਲ ਅਤੇ ਫੈਡਰਲ ਸੰਬੰਧਾਂ ਵਿੱਚ ਸਥਿਰਤਾ ਰਹੇਗੀ।
