Homeਪੰਜਾਬਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿੱਚ ਅਲੂਮਨੀ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ

ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿੱਚ ਅਲੂਮਨੀ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ

ਫਰਵਰੀ 2026 ਵਿੱਚ ਵੱਡੇ ਸਮਾਗਮ ਦਾ ਐਲਾਨ

ਫਤਿਹਗੜ੍ਹ ਸਾਹਿਬ — ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿੱਚ ਅਲੂਮਨੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸਮੂਹ ਅਲੂਮਨੀ ਨੂੰ ਜੀ-ਆਇਆ ਨੂੰ ਕਹਿੰਦੇ ਹੋਏ ਕਾਲਜ ਦੀਆਂ ਵਿੱਦਿਅਕ ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਕਾਲਜ ਉੱਚ ਸਿੱਖਿਆ ਦੇ ਖੇਤਰ ਵਿੱਚ ਅਗਵਾਈ ਕਰਦਾ ਆ ਰਿਹਾ ਹੈ ਅਤੇ ਅਜੋਕੇ ਸਮੇਂ ਦੀਆਂ ਸਭ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਵਿਸ਼ਵ ਪੱਧਰ ‘ਤੇ ਪ੍ਰਧਾਨ ਪ੍ਰਿਤਪਾਲ ਸਿੰਘ (ਅਮਰੀਕਾ) ਨੇ ਦੁਨੀਆ ਭਰ ਵਿੱਚ ਸੇਵਾ ਨਿਭਾ ਰਹੇ ਸਾਬਕਾ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਐਸੋਸੀਏਸ਼ਨ ਨਾਲ ਜੁੜਨ ਤਾਂ ਜੋ ਕਾਲਜ ਵਿੱਚ ਪੜ੍ਹ ਰਹੇ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਜਾ ਸਕੇ।

ਮੀਟਿੰਗ ਦੌਰਾਨ ਇਹ ਵੀ ਐਲਾਨ ਕੀਤਾ ਗਿਆ ਕਿ ਅਲੂਮਨੀ ਮੀਟ ਫਰਵਰੀ 2026 ਦੇ ਅਖੀਰਲੇ ਹਫ਼ਤੇ ਵਿੱਚ ਆਯੋਜਿਤ ਕੀਤੀ ਜਾਵੇਗੀ, ਜਿਸ ਵਿੱਚ ਸਾਰੇ ਸਾਬਕਾ ਵਿਦਿਆਰਥੀਆਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਲਈ ਬੇਨਤੀ ਕੀਤੀ ਗਈ।

ਇਸ ਮੌਕੇ ਪ੍ਰਿਤਪਾਲ ਸਿੰਘ ਨੇ ਗਿਆਨੀ ਦਿੱਤ ਸਿੰਘ ਸੰਸਥਾ, ਨੰਦਪੁਰ ਕਲੌੜ ਵਿੱਚ ਬਣਾਈ ਜਾ ਰਹੀ ਯਾਦਗਾਰ ਲਈ 10,000 ਰੁਪਏ ਦਾ ਦਾਨ ਭੀ ਦਿੱਤਾ।

ਮੀਟਿੰਗ ਵਿੱਚ ਸਕੱਤਰ ਸਰਬਜੀਤ ਸਿੰਘ ਸੁਹਾਗੜੀ, ਪ੍ਰੈਸ ਸਕੱਤਰ ਜੈ ਕਿਸ਼ਨ ਕਸ਼ਯਪ, ਜਸਵੰਤ ਸਿੰਘ ਸਰਹਿੰਦ, ਜਸਵੰਤ ਸਿੰਘ ਰੈਲੀ, ਰੁਪਿੰਦਰ ਸਿੰਘ, ਜੈ ਸਿੰਘ, ਮੋਹਨ ਸਿੰਘ, ਡਾ. ਦਿਨੇਸ਼ ਉਬਰਾਏ, ਗੁਰਜੀਤ ਸਿੰਘ ਬਾਠ, ਰਣਦੀਪ ਸਿੰਘ ਲਾਡੀ, ਜਗਮੋਹਨ ਸਿੰਘ, ਜਗਜੀਤ ਸਿੰਘ ਔਜਲਾ ਸਮੇਤ ਅਨੇਕ ਅਲੂਮਨੀ ਮੈਂਬਰਾਂ ਨੇ ਸਰਗਰਮ ਹਿੱਸਾ ਲਿਆ। ਡੀਨ ਅਲੂਮਨੀ ਐਸੋਸੀਏਸ਼ਨ ਡਾ. ਸਤਨਾਮ ਸਿੰਘ ਨੇ ਵੀ ਮੀਟਿੰਗ ਨੂੰ ਕਾਮਯਾਬ ਬਣਾਉਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ।

ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਯਕੀਨ ਦਵਾਇਆ ਕਿ ਕਾਲਜ ਅਲੂਮਨੀ ਐਸੋਸੀਏਸ਼ਨ ਨੂੰ ਹਰ ਸੰਭਵ ਸਹਿਯੋਗ ਦਿੰਦਾ ਰਹੇਗਾ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments