Homeਪੰਜਾਬਮੁਕੇਰੀਆ: 5 ਦਸੰਬਰ ਨੂੰ ਭੰਗਾਲਾ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਰੇਲ ਰੋਕੋ...

ਮੁਕੇਰੀਆ: 5 ਦਸੰਬਰ ਨੂੰ ਭੰਗਾਲਾ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਰੇਲ ਰੋਕੋ ਪ੍ਰਦਰਸ਼ਨ

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਨਹੀਂ ਹੋਣ ਦੇਵਾਂਗੇ – ਸੂਬਾ ਪ੍ਰਧਾਨ ਬਲਕਾਰ ਸਿੰਘ ਮੱਲੀ

ਮੁਕੇਰੀਆ 02 ਦਸੰਬਰ : (ਜਗਜੀਤ ਸਿੰਘ) : ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਅਤੇ ਇਸ ਨਾਲ ਜੁੜੀਆਂ ਹੋਰ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਉਹ 5 ਦਸੰਬਰ ਨੂੰ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਭੰਗਾਲਾ ਰੇਲਵੇ ਸਟੇਸ਼ਨ ‘ਤੇ ਰੇਲ ਰੋਕੋ ਅੰਦੋਲਨ ਕਰਨਗੇ। ਇਹ ਫ਼ੈਸਲਾ ਅੱਜ ਹੋਈ ਜਥੇਬੰਦੀ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੀਟਿੰਗ ਤੋਂ ਬਾਅਦ ਸੂਬਾ ਪ੍ਰਧਾਨ ਬਲਕਾਰ ਸਿੰਘ ਮੱਲੀ, ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਜ਼ੋਨ ਪ੍ਰਧਾਨ ਨਿਰਮਲ ਸਿੰਘ ਬਰਨਾਲਾ ਅਤੇ ਸੀਨੀਅਰ ਆਗੂ ਰਸ਼ਪਾਲ ਸਿੰਘ ਬਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਪੁਰਾਣੇ ਬਿਜਲੀ ਐਕਟ ਵਿੱਚ ਸੋਧ ਕਰਕੇ ਨਵਾਂ ਬਿਜਲੀ ਐਕਟ 2025 ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ, ਜੋ ਕਿਸਾਨਾਂ ਅਤੇ ਆਮ ਲੋਕਾਂ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ।

ਆਗੂਆਂ ਨੇ ਸਪਸ਼ਟ ਕੀਤਾ ਕਿ ਉਹ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਨਹੀਂ ਹੋਣ ਦੇਣਗੇ ਅਤੇ ਆਪਣੀਆਂ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰੱਖਣਗੇ।

ਇਸ ਮੌਕੇ ਦਿਲਬਾਗ ਸਿੰਘ, ਸਮਿੰਦਰ ਸਿੰਘ, ਚੰਨੀਨੰਦ ਸਿੰਘ, ਤਰਸੇਮ ਸਿੰਘ, ਜਥੇਦਾਰ ਹਰਦੀਪ ਸਿੰਘ, ਰਾਜਿੰਦਰ ਸਿੰਘ, ਬਲਵਿੰਦਰ ਸਿੰਘ, ਬਾਪੂ ਕਸ਼ਮੀਰ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments