ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥
ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥
ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥
ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥
ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਅਰਥ:
ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ। ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ । ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।
Todi Mahala- 5 (Har Bisrat Sada Khuari) O, Lord! The persons, bereft of your love and service, always face disgust and miseries. Whereas the Guru-minded persons, having Your support and Grace as their mainstay in. life, never suffer from any disappointment or shortcomings in life. (Pause)
O, True Master! The life spent in the absence of Your True Name, is just like leading the life of a snake. A snake who frets and fumes with its venom, Similarly, the self-willed person wastes his life in suffering, fretting with fumes. In fact, such a person, having his kingdom over the whole world (nine Khands regions) even but without the love of Lord’s True Name leaves this world without achieving anything fruitful and losing this battle of life. (1)
O, Nanak! The persons, who are blessed with the Lord’s grace and benevolence, have enjoyed the bliss of life. By singing the praises of the Lord, the treasure of all virtues. Blessed are such persons, who have truly enjoyed the peace and tranquillity of mind (in the world) in reciting True Name. We offer ourselves as a sacrifice to such noble souls and greet them with honor. (2 – 2)







