Home Hukamnama Akali Baba phoola Singh Ji ਅੱਜ ਦਾ ਹੁਕਮਨਾਮਾ (3 ਦਸੰਬਰ 2025) (ਅੰਗ 635)

ਅੱਜ ਦਾ ਹੁਕਮਨਾਮਾ (3 ਦਸੰਬਰ 2025) (ਅੰਗ 635)

0

ਵਡਹੰਸੁ ਮਹਲਾ ੧ ॥

ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥

ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹ੍ਹਾਲੇਹਾਂ ॥

ਸਾਹਿਬੁ ਸਮ੍ਹ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥

ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥

ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥

ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥

ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥

ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥

ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥

ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥

ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥

ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥

ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥

ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥

ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥

ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥

ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥

ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥

ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥

ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥

ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥

ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥

ਹੇ ਸਹੇਲੀਹੋ! (ਹੇ ਸਤਸੰਗੀ ਸੱਜਣੋ!) ਆਓ, ਰਲ ਕੇ ਬੈਠੀਏ ਤੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰੀਏ। ਆਓ, ਪ੍ਰਭੂ ਤੋਂ ਆਪਣੇ ਵਿਛੋੜੇ ਦਾ ਮੁੜ ਮੁੜ ਅਫ਼ਸੋਸ ਨਾਲ ਚੇਤਾ ਕਰੀਏ, (ਉਹ ਵਿਛੋੜਾ ਦੂਰ ਕਰਨ ਲਈ) ਮਾਲਕ-ਪ੍ਰਭੂ ਨੂੰ ਯਾਦ ਕਰੀਏ। ਆਓ, ਅਸੀਂ ਮਾਲਕ ਨੂੰ ਹਿਰਦੇ ਵਿਚ ਵਸਾਈਏ, ਤੇ ਉਸ ਰਸਤੇ ਨੂੰ ਤੱਕੀਏ (ਜਿਸ ਰਸਤੇ ਸਭ ਜਾ ਰਹੇ ਹਨ)। ਅਸਾਂ ਭੀ (ਆਖ਼ਿਰ) ਉਸ ਪਰਲੋਕ ਵਿਚ ਜਾਣਾ ਹੈ (ਜਿਥੇ ਅਨੇਕਾਂ ਜਾ ਚੁਕੇ ਹਨ)। (ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ) ਜਿਸ ਪ੍ਰਭੂ ਦਾ ਇਹ ਪੈਦਾ ਕੀਤਾ ਹੋਇਆ ਸੀ, ਉਸੇ ਨੇ ਜਿੰਦ ਵਾਪਸ ਲੈ ਲਈ ਹੈ, ਉਸੇ ਦੀ ਰਜ਼ਾ ਹੋਈ ਹੈ। ਇਥੇ ਜਗਤ ਵਿਚ ਜੀਵ ਨੇ ਜੋ ਕੁਝ ਕੀਤਾ, (ਮਰਨ ਤੇ) ਉਸ ਦੇ ਅੱਗੇ ਆ ਜਾਂਦਾ ਹੈ। (ਇਸ ਰੱਬੀ ਨਿਯਮ ਅੱਗੇ) ਸਾਡਾ ਕੋਈ ਜ਼ੋਰ ਨਹੀਂ ਚੜ੍ਹ ਸਕਦਾ। (ਇਸ ਵਾਸਤੇ) ਹੇ ਸਹੇਲੀਹੋ! ਆਓ, ਰਲ ਕੇ ਬੈਠੀਏ ਤੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ ॥੧॥

ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਮੌਤ ਚੰਗੀ ਹੈ, ਪਰ ਤਦੋਂ ਹੀ) ਜੇ ਕੋਈ ਮਨੁੱਖ ਉਸ ਤਰੀਕੇ ਨਾਲ (ਜਿਊ ਕੇ) ਮਰਨਾ ਜਾਣਦਾ ਹੋਵੇ। (ਉਹ ਤਰੀਕਾ ਇਹ ਹੈ ਕਿ) ਆਪਣੇ ਸਰਬ-ਸ਼ਕਤੀਵਾਨ ਮਾਲਕ ਨੂੰ ਸਿਮਰੋ, (ਤਾਂ ਕਿ ਜੀਵਨ ਦੇ ਸਫ਼ਰ ਵਿਚ) ਰਸਤਾ ਸੌਖਾ ਹੋ ਜਾਏ (ਸਿਮਰਨ ਦੀ ਬਰਕਤਿ ਨਾਲ) ਸੌਖੇ ਜੀਵਨ-ਰਸਤੇ ਤੁਰੋਗੇ ਤਾਂ ਇਸ ਦਾ ਫਲ ਭੀ ਮਿਲੇਗਾ ਤੇ ਪ੍ਰਭੂ ਹੀ ਹਜ਼ੂਰੀ ਵਿਚ ਇੱਜ਼ਤ ਮਿਲੇਗੀ। ਜੇ ਪ੍ਰਭੂ ਦੇ ਨਾਮ ਦੀ ਭੇਟਾ ਲੈ ਕੇ ਜਾਵੋਗੇ ਤਾਂ ਉਸ ਸਦਾ-ਥਿਰ ਪ੍ਰਭੂ ਵਿਚ ਇਕ-ਰੂਪ ਹੋ ਜਾਵੋਗੇ, ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਇੱਜ਼ਤ ਮਿਲੇਗੀ, ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰੋਗੇ, ਤੇ ਖਸਮ-ਪ੍ਰਭੂ ਨੂੰ ਚੰਗੇ ਲੱਗੋਗੇ। (ਜੇਹੜਾ ਜੀਵ ਇਹ ਭੇਟਾ ਲੈ ਕੇ ਜਾਂਦਾ ਹੈ ਉਹ) ਪ੍ਰੇਮ ਨਾਲ ਆਤਮਕ ਆਨੰਦ ਮਾਣਦਾ ਹੈ। ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਪਰ ਇਸ ਗੱਲ ਨੂੰ ਉਹੀ ਸਮਝਦਾ ਹੈ) ਜੇਹੜਾ ਇਸ ਤਰ੍ਹਾਂ ਮਰਨਾ ਜਾਣਦਾ ਹੋਵੇ ॥੨॥

ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ ਉਹਨਾਂ ਦਾ ਮਰਨਾ ਭੀ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ। ਪ੍ਰਭੂ ਦੀ ਹਜ਼ੂਰੀ ਵਿਚ ਉਹੀ ਬੰਦੇ ਸੂਰਮੇ ਆਖੇ ਜਾਂਦੇ ਹਨ, ਉਹ ਬੰਦੇ ਸਦਾ-ਥਿਰ ਪ੍ਰਭੂ ਦੀ ਦਰਗਾਹ ਵਿਚ ਆਦਰ ਪਾਂਦੇ ਹਨ। ਉਹ ਦਰਗਾਹ ਵਿਚ ਇੱਜ਼ਤ ਪਾਂਦੇ ਹਨ, ਇੱਜ਼ਤ ਨਾਲ (ਇਥੋਂ) ਜਾਂਦੇ ਹਨ ਤੇ ਅਗਾਂਹ ਪਰਲੋਕ ਵਿਚ ਉਹਨਾਂ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਬੰਦੇ ਪਰਮਾਤਮਾ ਨੂੰ (ਹਰ ਥਾਂ) ਵਿਆਪਕ ਜਾਣ ਕੇ ਸਿਮਰਦੇ ਹਨ, ਉਸ ਪ੍ਰਭੂ ਦੇ ਦਰ ਤੋਂ ਫਲ ਪ੍ਰਾਪਤ ਕਰਦੇ ਹਨ ਜਿਸ ਦਾ ਸਿਮਰਨ ਕੀਤਿਆਂ (ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ। (ਹੇ ਭਾਈ!) ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ, ਆਪਣੇ ਆਪ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਉਹ ਅੰਤਰਜਾਮੀ ਪ੍ਰਭੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ। ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ, ਉਹਨਾਂ ਦਾ ਮਰਨਾ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ ॥੩॥

ਹੇ ਨਾਨਕ! (ਆਖ-) ਹੇ ਭਾਈ! ਇਹ ਜਗਤ ਇਕ ਖੇਡ ਹੈ (ਖੇਡ ਬਣਦੀ ਢਹਿੰਦੀ ਹੀ ਰਹਿੰਦੀ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ। ਮਾਲਕ-ਪ੍ਰਭੂ ਆਪਣੇ ਪੈਦਾ ਕੀਤੇ ਜਗਤ ਦੀ ਆਪ ਸੰਭਾਲ ਕਰਦਾ ਹੈ, ਆਪਣੀ ਰਚੀ ਰਚਨਾ ਦਾ ਆਪ ਧਿਆਨ ਰੱਖਦਾ ਹੈ। ਪ੍ਰਭੂ ਆਪਣੀ ਰਚੀ ਰਚਨਾ ਦਾ ਖ਼ਿਆਲ ਰੱਖਦਾ ਹੈ, ਇਸ ਨੂੰ ਆਸਰਾ-ਸਹਾਰਾ ਦੇਂਦਾ ਹੈ, ਜਿਸ ਨੇ ਜਗਤ ਰਚਿਆ ਹੈ ਉਹੀ ਇਸ ਦੀਆਂ ਲੋੜਾਂ ਭੀ ਜਾਣਦਾ ਹੈ। ਪ੍ਰਭੂ ਆਪ ਹੀ ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਆਪਣੇ ਹੁਕਮ ਨੂੰ ਪਛਾਣਦਾ ਹੈ (ਕਿ ਕਿਵੇਂ ਇਹ ਹੁਕਮ ਜਗਤ ਵਿਚ ਵਰਤਿਆ ਜਾਣਾ ਹੈ)। ਜਿਸ ਪ੍ਰਭੂ ਨੇ ਇਹ ਜਗਤ-ਰਚਨਾ ਕੀਤੀ ਹੋਈ ਹੈ ਉਹੀ ਇਸ ਦੀਆਂ ਲੋੜਾਂ ਜਾਣਦਾ ਹੈ। ਉਸ ਪ੍ਰਭੂ ਦਾ ਸਰੂਪ ਬੇਅੰਤ ਹੈ। ਹੇ ਨਾਨਕ! (ਆਖ-) ਹੇ ਭਾਈ! ਇਹ ਜਗਤ ਇਕ ਖੇਡ ਹੈ (ਇਥੇ ਜੋ ਘੜਿਆ ਹੈ ਉਸ ਨੇ ਭੱਜਣਾ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ ॥੪॥੨॥

 

Vaddehans Mehalaa 1 ||

Aavahu Milahu Sehaeleeho Sacharraa Naam Leaehaan ||

Roveh Birehaa Than Kaa Aapanaa Saahib Sanmhaalaehaan ||

Saahib Samhaalih Panthh Nihaalih Asaa Bh Outhhai Jaanaa ||

Jis Kaa Keeaa Thin Hee Leeaa Hoaa Thisai Kaa Bhaanaa ||

Jo Thin Kar Paaeiaa S Aagai Aaeiaa Asee K Hukam Karaehaa ||

Aavahu Milahu Sehaeleeho Sacharraa Naam Leaehaa ||1||

Maran N Mandhaa Lokaa Aakheeai Jae Mar Jaanai Aisaa Koe ||

Saevihu Saahib Sanmrathh Aapanaa Panthh Suhaelaa Aagai Hoe ||

Panthh Suhaelai Jaavahu Thaan Fal Paavahu Aagai Milai Vaddaaee ||

Bhaettai Sio Jaavahu Sach Samaavahu Thaan Path Laekhai Paaee ||

Mehalee Jaae Paavahu Khasamai Bhaavahu Rang Sio Raleeaa Maanai ||

Maran N Mandhaa Lokaa Aakheeai Jae Koee Mar Jaanai ||2||

Maran Munasaa Sooriaa Hak Hai Jo Hoe Maran Paravaano ||

Soorae Saeee Aagai Aakheeahi Dharageh Paavehi Saachee Maano ||

Dharageh Maan Paavehi Path Sio Jaavehi Aagai Dhookh N Laagai ||

Kar Eaek Dhhiaavehi Thaan Fal Paavehi Jith Saeviai Bho Bhaagai ||

Oochaa Nehee Kehanaa Man Mehi Rehanaa Aapae Jaanai Jaano ||

Maran Munasaan Sooriaa Hak Hai Jo Hoe Marehi Paravaano ||3||

Naanak Kis No Baabaa Roeeai Baajee Hai Eihu Sansaaro ||

Keethaa Vaekhai Saahib Aapanaa Kudharath Karae Beechaaro ||

Kudharath Beechaarae Dhhaaran Dhhaarae Jin Keeaa So Jaanai ||

Aapae Vaekhai Aapae Boojhai Aapae Hukam Pashhaanai ||

Jin Kishh Keeaa Soee Jaanai Thaa Kaa Roop Apaaro ||

Naanak Kis No Baabaa Roeeai Baajee Hai Eihu Sansaaro ||4||2||

Wadahans, First Mehl:

Come, O my companions – let us meet together and dwell upon the True Name.

Let us weep over the body’s separation from the Lord and Master; let us remember Him in contemplation.

Let us remember the Lord and Master in contemplation, and keep a watchful eye on the Path. We shall have to go there as well.

He who has created, also destroys; whatever happens is by His Will.

Whatever He has done, has come to pass; how can we command Him?

Come, O my companions – let us meet together and dwell upon the True Name. ||1||

Death would not be called bad, O people, if one knew how to truly die.

Serve your Almighty Lord and Master, and your path in the world hereafter will be easy.

Take this easy path, and you shall obtain the fruits of your rewards, and receive honor in the world hereafter.

Go there with your offering, and you shall merge in the True Lord; your honor shall be confirmed.

You shall obtain a place in the Mansion of the Lord Master’s Presence; being pleasing to Him, you shall enjoy the pleasures of His Love.

Death would not be called bad, O people, if one knew how to truly die. ||2||

The death of brave heroes is blessed, if it is approved by God.

They alone are acclaimed as brave warriors in the world hereafter, who receive true honor in the Court of the Lord.

They are honored in the Court of the Lord; they depart with honor, and they do not suffer pain in the world hereafter.

They meditate on the One Lord, and obtain the fruits of their rewards. Serving the Lord, their fear is dispelled.

Do not indulge in egotism, and dwell within your own mind; the Knower Himself knows everything.

The death of brave heroes is blessed, if it is approved by God. ||3||

Nanak: for whom should we mourn, O Baba? This world is merely a play.

The Lord Master beholds His work, and contemplates His creative potency.

He contemplates His creative potency, having established the Universe. He who created it, He alone knows.

He Himself beholds it, and He Himself understands it. He Himself realizes the Hukam of His Command.

He who created these things, He alone knows. His subtle form is infinite.

Nanak: for whom should we mourn, O Baba? This world is merely a play. ||4||2||

 

 

 

 

Hukumnama Darbar Sahib Dec 1, 2025

Amrit wele da Hukamnama Sri Darbar Sahib, Amritsar

Ang 673, 01-12-2025

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

DHANAASAREE, FIFTH MEHL: You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 |

 

 

Hukumnama 3 Dec 2025 (Akali Phula Singh)

ਸੋਰਠਿ ਮਹਲਾ ੧ ਤਿਤੁਕੀ ॥

ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥

ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥

ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥

ਸੁਣਿ ਪੰਡਿਤ ਕਰਮਾ ਕਾਰੀ ॥

ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥

ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥

ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥

ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥

ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥

ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥

ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥

ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥

ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥

ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥

ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥

ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥

ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥

ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥

ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥

ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥

ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥

ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥

ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥

ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥

ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥

ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥

 

ਹੇ ਭਾਈ! (ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ। ਹੇ ਭਾਈ! (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ), ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ। ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ ॥੧॥

(ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ)। ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ਰਹਾਉ॥

ਹੇ ਪੰਡਿਤ ਜੀ! ਤੁਸੀਂ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ। ਹੇ ਪੰਡਿਤ! (ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ। ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ ॥੨॥

ਹੇ ਭਾਈ! ਭੈੜੀ ਮਤ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ। ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ ॥੩॥

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ। (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ। ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ। (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ ॥੪॥

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ ॥੫॥

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ)। (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ। ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ ॥੬॥

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ। ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ। (ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ ॥੭॥

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ। ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ। ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ ॥੮॥੨॥

Sorath Mehalaa 1 Thithukee ||

Aasaa Manasaa Bandhhanee Bhaaee Karam Dhharam Bandhhakaaree ||

Paap Punn Jag Jaaeiaa Bhaaee Binasai Naam Visaaree ||

Eih Maaeiaa Jag Mohanee Bhaaee Karam Sabhae Vaekaaree ||1||

Sun Panddith Karamaa Kaaree ||

Jith Karam Sukh Oopajai Bhaaee S Aatham Thath Beechaaree || Rehaao ||

Saasath Baedh Bakai Kharro Bhaaee Karam Karahu Sansaaree ||

Paakhandd Mail N Chookee Bhaaee Anthar Mail Vikaaree ||

Ein Bidhh Ddoobee Maakuree Bhaaee Oonaddee Sir Kai Bhaaree ||2||

Dhuramath Ghanee Vigoothee Bhaaee Dhoojai Bhaae Khuaaee ||

Bin Sathigur Naam N Paaeeai Bhaaee Bin Naamai Bharam N Jaaee ||

Sathigur Saevae Thaa Sukh Paaeae Bhaaee Aavan Jaan Rehaaee ||3||

Saach Sehaj Gur Thae Oopajai Bhaaee Man Niramal Saach Samaaee ||

Gur Saevae So Boojhai Bhaaee Gur Bin Mag N Paaee ||

Jis Anthar Lobh K Karam Kamaavai Bhaaee Koorr Bol Bikh Khaaee ||4||

Panddith Dhehee Viloeeai Bhaaee Vichahu Nikalai Thathh ||

Jal Mathheeai Jal Dhaekheeai Bhaaee Eihu Jag Eaehaa Vathh ||

Gur Bin Bharam Vigoocheeai Bhaaee Ghatt Ghatt Dhaeo Alakh ||5||

Eihu Jag Thaago Sooth Ko Bhaaee Dheh Dhis Baadhho Maae ||

Bin Gur Gaath N Shhoottee Bhaaee Thhaakae Karam Kamaae ||

Eihu Jag Bharam Bhulaaeiaa Bhaaee Kehanaa Kishhoo N Jaae ||6||

Gur Miliai Bho Man Vasai Bhaaee Bhai Maranaa Sach Laekh ||

Majan Dhaan Changiaaeeaa Bhaaee Dharageh Naam Visaekh ||

Gur Ankas Jin Naam Dhrirraaeiaa Bhaaee Man Vasiaa Chookaa Bhaekh ||7||

Eihu Than Haatt Saraaf Ko Bhaaee Vakhar Naam Apaar ||

Eihu Vakhar Vaapaaree So Dhrirrai Bhaaee Gur Sabadh Karae Veechaar ||

Dhhan Vaapaaree Naanakaa Bhaaee Mael Karae Vaapaar ||8||2||

 

 

Sorat’h, First Mehl, Ti-Tukas:

Hope and desire are entrapments, O Siblings of Destiny. Religious rituals and ceremonies are traps.

Because of good and bad deeds, one is born into the world, O Siblings of Destiny; forgetting the Naam, the Name of the Lord, he is ruined.

This Maya is the enticer of the world, O Siblings of Destiny; all such actions are corrupt. ||1||

Listen, O ritualistic Pandit:

That religious ritual which produces happiness, O Siblings of Destiny, is contemplation of the essence of the soul. ||Pause||

You may stand and recite the Shaastras and the Vedas, O Siblings of Destiny, but these are just worldly actions.

Filth cannot be washed away by hypocrisy, O Siblings of Destiny; the filth of corruption and sin is within you.

This is how the spider is destroyed, O Siblings of Destiny, by falling head-long in its own web. ||2||

So many are destroyed by their own evil-mindedness, O Siblings of Destiny; in the love of duality, they are ruined.

Without the True Guru, the Name is not obtained, O Siblings of Destiny; without the Name, doubt does not depart.

If one serves the True Guru, then he obtains peace, O Siblings of Destiny; his comings and goings are ended. ||3||

True celestial peace comes from the Guru, O Siblings of Destiny; the immaculate mind is absorbed into the True Lord.

One who serves the Guru, understands, O Siblings of Destiny; without the Guru, the way is not found.

What can anyone do, with greed within? O Siblings of Destiny, by telling lies, they eat poison. ||4||

O Pandit, by churning cream, butter is produced.

By churning water, you shall only see water, O Siblings of Destiny; this world is like that.

Without the Guru, he is ruined by doubt, O Siblings of Destiny; the unseen Divine Lord is in each and every heart. ||5||

This world is like a thread of cotton, O Siblings of Destiny, which Maya has tied on all ten sides.

Without the Guru, the knots cannot be untied, O Siblings of Destiny; I am so tired of religious rituals.

This world is deluded by doubt, O Siblings of Destiny; no one can say anything about it. ||6||

Meeting with the Guru, the Fear of God comes to abide in the mind; to die in the Fear of God is one’s true destiny.

In the Court of the Lord, the Naam is far superior to ritualistic cleansing baths, charity and good deeds, O Siblings of Destiny.

One who implants the Naam within himself, through the Guru’s halter – O Siblings of Destiny, the Lord dwells in his mind, and he is free of hypocrisy. ||7||

This body is the jeweller’s shop, O Siblings of Destiny; the incomparable Naam is the merchandise.

The merchant secures this merchandise, O Siblings of Destiny, by contemplating the Word of the Guru’s Shabad.

Blessed is the merchant, O Nanak, who meets the Guru, and engages in this trade. ||8||2||

 

Exit mobile version