ਪਟਿਆਲਾ, 3 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਚੋਣ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਉਹ ਜ਼ਿਲ੍ਹੇ ਭਰ ਵਿੱਚ ਚੋਣ-ਸਬੰਧੀ ਸਭ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣਗੇ।
ਜ਼ਿਲ੍ਹੇ ਵਿੱਚ 23 ਜ਼ਿਲ੍ਹਾ ਪ੍ਰੀਸ਼ਦ ਜੋਨਾਂ ਅਤੇ 10 ਬਲਾਕ ਸਮਿਤੀਆਂ ਦੇ 184 ਜੋਨਾਂ ਵਿੱਚ ਚੋਣ ਪ੍ਰਕਿਰਿਆ ਚੱਲ ਰਹੀ ਹੈ। ਚੋਣਾਂ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਆਬਜ਼ਰਵਰ ਵੱਲੋਂ ਸਿੱਧੀ ਮਾਨੀਟਰਿੰਗ ਕੀਤੀ ਜਾਵੇਗੀ।
ਵੋਟਰਾਂ ਅਤੇ ਉਮੀਦਵਾਰਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਵੱਲੋਂ ਆਬਜ਼ਰਵਰ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨਾਲ ਹੇਠ ਲਿਖੇ ਸੰਪਰਕ ਮਾਧਮਾਂ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ:
-
ਫੋਨ ਨੰਬਰ: 0175-2970029
-
ਰਿਹਾਇਸ਼: 1-ਏ, ਬਾਰਾਂਦਰੀ ਗਾਰਡਨ, ਪਟਿਆਲਾ
-
ਈਮੇਲ: commrptadivn@gmail.com
ਚੋਣ ਕਮਿਸ਼ਨ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਚੋਣ ਪ੍ਰਕਿਰਿਆ ਨਾਲ ਜੁੜੀਆਂ ਕਿਸੇ ਵੀ ਸ਼ਿਕਾਇਤ ਜਾਂ ਜਰੂਰੀ ਜਾਣਕਾਰੀ ਲਈ ਆਬਜ਼ਰਵਰ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ।







