Homeਪਟਿਆਲਾ ਅਪਡੇਟਸਿਹਤ ਸਹੂਲਤਾਂ ਦਾ ਅਚਨਚੇਤ ਜਾਇਜ਼ਾ — “ਲੋਕਾਂ ਦੀ ਸੇਵਾ ਵਿੱਚ ਦਿਨ-ਰਾਤ ਹਾਜ਼ਰ”...

ਸਿਹਤ ਸਹੂਲਤਾਂ ਦਾ ਅਚਨਚੇਤ ਜਾਇਜ਼ਾ — “ਲੋਕਾਂ ਦੀ ਸੇਵਾ ਵਿੱਚ ਦਿਨ-ਰਾਤ ਹਾਜ਼ਰ” : ਡਾ. ਬਲਬੀਰ ਸਿੰਘ

ਪਟਿਆਲਾ, 5 ਦਸੰਬਰ (ਜਗਦੇਵ ਰੰਚਨਾਂ) : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿੱਚ ਮਾਤਾ ਕੌਸ਼ਲਿਆ ਹਸਪਤਾਲ, ਰਾਜਿੰਦਰਾ ਹਸਪਤਾਲ ਦੇ ਐਮਰਜੈਂਸੀ ਵਾਰਡ ਅਤੇ ਡੀ-ਐਡਿਕਸ਼ਨ ਸੈਂਟਰ ਦਾ ਅਚਨਚੇਤ ਦੌਰਾ ਕਰਦੇ ਹੋਏ ਸੂਬੇ ਵਿੱਚ ਸਿਹਤ ਪ੍ਰਣਾਲੀ ਦੀ ਜ਼ਮੀਨੀ ਹਕੀਕਤ ਦਾ ਖੁਦ ਮੁਆਇਨਾ ਕੀਤਾ।

 

 

 

 

ਦੌਰੇ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਪਲਬਧ ਸਿਹਤ ਸਹੂਲਤਾਂ ਦੀ ਗੁਣਵੱਤਾ ਦੀ ਜਾਂਚ ਕੀਤੀ। ਜਿੱਥੇ ਵੀ ਕਮੀ ਜਾਂ ਲਾਪਰਵਾਹੀ ਸਾਹਮਣੇ ਆਈ, ਉੱਥੇ ਤੁਰੰਤ ਸੁਧਾਰ ਲਈ ਸੰਬੰਧਿਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਸਿਹਤ ਖੇਤਰ ਵਿੱਚ ਬਹੁਤਰੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੇ ਸ਼ਬਦਾਂ ਵਿੱਚ, ਲੋਕਾਂ ਦੀ ਸੇਵਾ ਕਰਨਾ ਹੀ ਸਾਡੀ ਸਭ ਤੋਂ ਵੱਡੀ ਤਰਜ਼ੀਹ ਹੈ ਅਤੇ ਅਸੀਂ ਦਿਨ-ਰਾਤ ਇਸ ਲਈ ਹਾਜ਼ਰ ਹਾਂ।”

ਸਿਹਤ ਮੰਤਰੀ ਦੇ ਇਸ ਅਚਨਚੇਤ ਦੌਰੇ ਨੂੰ ਲੋਕਾਂ ਵੱਲੋਂ ਸਰਾਹਨਾ ਮਿਲੀ ਹੈ ਅਤੇ ਇਸ ਨੂੰ ਸਿਹਤ ਪ੍ਰਣਾਲੀ ਵਿੱਚ ਤਜਰਬੇਕਾਰ ਸੁਧਾਰਾਂ ਵੱਲ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments