Home ਪੰਜਾਬ ਬਠਿੰਡਾ-ਤਲਵੰਡੀ ਸਾਬੋ ਰੋਡ ‘ਤੇ ਚਲਦੀ Honda City ਕਾਰ ਨੂੰ ਅੱਗ, ਕਾਰ ਸੜ...

ਬਠਿੰਡਾ-ਤਲਵੰਡੀ ਸਾਬੋ ਰੋਡ ‘ਤੇ ਚਲਦੀ Honda City ਕਾਰ ਨੂੰ ਅੱਗ, ਕਾਰ ਸੜ ਕੇ ਸੁਆਹ, ਜਾਨੀ ਨੁਕਸਾਨ ਤੋਂ ਬਚਾਅ

0

ਬਠਿੰਡਾ: 7 ਦਸੰਬਰ, 2025 (ਛਤਰਪਾਲ ਸਿੰਘ) : ਬਠਿੰਡਾਤਲਵੰਡੀ ਸਾਬੋ ਰੋਡਤੇ ਬੀਤੀ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ, ਜਦੋਂ ਪਿੰਡ ਕੋਟਸ਼ਮੀਰ ਨੇੜੇ ਸਫ਼ਰ ਕਰ ਰਹੀ ਇੱਕ Honda City ਕਾਰ ਨੂੰ ਅਚਾਨਕ ਅੱਗ ਲੱਗ ਗਈ

ਮਿਲੀ ਜਾਣਕਾਰੀ ਅਨੁਸਾਰ, ਅੱਗ ਲੱਗਣ ਕਾਰਨ ਮੌਕੇਤੇ ਹਫੜਾਦਫੜੀ ਮਚ ਗਈ। ਕਾਰ ਵਿੱਚ ਸਵਾਰ ਲੋਕਾਂ ਨੇ ਸਮਾਂ ਰਹਿੰਦੇ ਤੁਰੰਤ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਹਾਲਾਂਕਿ, ਕਾਰ ਨੂੰ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਉਹ ਦੇਖਦੇ ਹੀ ਦੇਖਦੇ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ

ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇਤੇ ਪਹੁੰਚੀ ਅਤੇ ਅੱਗਤੇ ਕਾਬੂ ਪਾਇਆ, ਪਰ ਉਦੋਂ ਤੱਕ ਕਾਰ ਬੁਰੀ ਤਰ੍ਹਾਂ ਨੁਕਸਾਨੀ ਜਾ ਚੁੱਕੀ ਸੀ

ਮੁੱਢਲੀ ਜਾਣਕਾਰੀ ਅਨੁਸਾਰ, ਕਾਰ ਵਿੱਚ ਗੈਸ ਕਿੱਟ ਲੱਗੀ ਹੋਈ ਸੀ, ਜਿਸ ਕਾਰਨ ਅੱਗ ਲੱਗਣ ਦਾ ਸ਼ੱਕ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Exit mobile version