Homeਪਟਿਆਲਾ ਅਪਡੇਟਪਟਿਆਲਾ ਜਿਲ੍ਹੇ ' ਚ ਅਣ ਅਧਿਕਾਰਤ ਤੌਰ ' ਤੇ ਸੀਮਨ ਦਾ ਭੰਡਾਰਣ/ਵੇਚਣ 'ਤੇ ਪਾਬੰਦੀ

ਪਟਿਆਲਾ ਜਿਲ੍ਹੇ ‘ ਚ ਅਣ ਅਧਿਕਾਰਤ ਤੌਰ ‘ ਤੇ ਸੀਮਨ ਦਾ ਭੰਡਾਰਣ/ਵੇਚਣ ‘ਤੇ ਪਾਬੰਦੀ

ਪਟਿਆਲਾ,  8 ਦਸੰਬਰ: (ਜਗਦੇਵ ਰੰਚਨਾਂ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163  ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ-ਅਧਿਕਾਰਤ ਤੌਰ ‘ਤੇ ਸੀਮਨ ਦਾ ਭੰਡਾਰਣ /ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਾਈ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 5 ਦਸੰਬਰ 2026 ਤਕ ਲਾਗੂ ਰਹਿਣਗੇ।

ਹੁਕਮਾਂ ਵਿੱਚ ਕਿਹਾ ਕਿ ਗਿਆ ਹੈ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਵੱਖ-ਵੱਖ ਥਾਵਾਂ ‘ਤੇ ਨਕਲੀ ਸੀਮਨ ਵਿਕਣ ਕਾਰਨ ਰਾਜ ਦੇ ਪਸ਼ੂ ਧਨ ਦੀ ਸੁਧਰੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਪੰਜਾਬ ਰਾਜ ਵਿੱਚ ਵੱਖ-ਵੱਖ ਥਾਵਾਂ ‘ਤੇ ਨਕਲੀ ਅਤੇ ਅਣ-ਅਧਿਕਾਰਤ ਤੌਰ ‘ਤੇ ਵੇਚੇ/ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਨੀਤੀ ਅਨੁਸਾਰ ਉਚਿਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧਨ ਦੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ, ਕਿਉਂਕਿ  ਅਜਿਹੇ ਸੀਮਨ ਦੀ ਪੈਡਿਗਰੀ ਬਾਰੇ ਕੁਝ ਪਤਾ ਨਹੀਂ ਹੁੰਦਾ। ਇਸ ਨਾਲ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ ‘ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿੱਚ ਇਸ ਦਾ ਅਸਰ ਦਿਖੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਇਸ ਤਰ੍ਹਾਂ ਅਣ-ਅਧਿਕਾਰਤ ਸੀਮਨ ਵੇਚਣ ਇੱਕ ਬਹੁਤ ਗੰਭੀਰ ਮਾਮਲਾ ਹੈ, ਜਿਸ ਦਾ ਹੱਲ ਕਰਨਾ ਬਹੁਤ ਲਾਜ਼ਮੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ, ਗਡਵਾਸ਼ੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ, ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਵਰਤ ਰਹੇ ਹਨ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਹਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ‘ਤੇ ਲਾਗੂ ਨਹੀਂ ਹੋਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments