Home ਪੰਜਾਬ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਵੱਲੋਂ ਧੂਰੀ ਹਲਕੇ ’ਚ ਚੋਣ...

ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਵੱਲੋਂ ਧੂਰੀ ਹਲਕੇ ’ਚ ਚੋਣ ਪ੍ਰਚਾਰ ਜ਼ੋਰਾਂ ‘ਤੇ

0

-ਧੂਰੀ ਹਲਕੇ ’ਚ ਹੋਏ ਵਿਕਾਸ ਕਾਰਜਾਂ ਨੂੰ ਦੇਖ ਕੇ ਵੋਟ ਪਾਉਣ ਲੋਕ: ਦਲਵੀਰ ਸਿੰਘ ਢਿੱਲੋਂ

ਧੂਰੀ/ਸੰਗਰੂਰ, 8 ਦਸੰਬਰ: (ਜਗਦੇਵ ਰੰਚਨਾਂ): ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ’ਤੇ ਲੜੀਆਂ ਜਾ ਰਹੀਆਂ ਹਨ ਤੇ ਧੂਰੀ ਹਲਕੇ ਦੇ ਲੋਕ ਖੇਤਰ ’ਚ ਹੋਏ ਵਿਕਾਸ ਨੂੰ ਦੇਖ ਕੇ ਵੋਟਾਂ ਪਾਉਣ। ਇਹ ਪ੍ਰਗਟਾਵਾਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਹਲਕੇ ’ਚ ਚੋਣ ਪ੍ਰਚਾਰ ਦੌਰਾਨ ਵੱਖ ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਸਮੀਤ ਸਿੰਘ ਚਾਹਲ, ਬਲਾਕ ਸੰਮਤੀ ਚੋਣਾਂ ਲਈ ਪਰਮਜੀਤ ਕੌਰ, ਲਖਵੀਰ ਕੌਰ, ਕਰਮਜੀਤ ਸਿੰਘ ਅਤੇ ਰਮਨਦੀਪ ਕੌਰ ਸਮੇਤ ਹੋਰਨਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ  ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਜ਼ ਘਰ ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਰ ਰਹੇ ਹਨ, ਤਾਂ ਜੋ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਤੋਂ ਜਾਣੂ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਘਰਾਂ ਦੇ ਨੇੜੇ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਖੋਲ੍ਹੇ ਆਮ ਆਦਮੀ ਕਲੀਨਿਕ, ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਵਰਗੀ ਪਹਿਲਕਦਮੀ ਸਮੇਤ ਕਰੀਬ 58 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਮਾਨ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਹਰੇਕ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਿਵੇਸ਼ ਨੂੰ ਹੋਰ ਵਧਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵੱਡੀਆਂ ਵਿਦੇਸ਼ੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ ਜੋ ਸੂਬੇ ਵਿੱਚ ਨੌਕਰੀਆਂ ਦੇ ਮੌਕਿਆਂ ਸਮੇਤ ਖ਼ੁਸ਼ਹਾਲੀ ਵੀ ਲੈ ਕੇ ਆਵੇਗਾ।

ਚੇਅਰਮੈਨ ਢਿੱਲੋਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕਰੀਬ ਚਾਰ ਸਾਲ ਦੌਰਾਨ ਕੀਤੇ ਕੰਮ ਨੂੰ ਦੇਖਦੇ ਹੋਏ ਲੋਕ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦਾ ਖੇਤਰ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਹੁੰਦਾ ਹੈ, ਇਸ ਲਈ ਲੋਕ ਆਪਣੇ ਖੇਤਰ ਦੇ ਵਿਕਾਸ ਲਈ ਇਨ੍ਹਾਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ।

ਵੱਖ ਵੱਖ ਜਨ ਸਭਾਵਾਂ ਦੌਰਾਨ ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਨਰੇਸ਼ ਸਿੰਗਲਾ, ਕੌਂਸਲਰ ਵੀਰਭਾਨ, ਜਗਤਾਰ ਸਿੰਘ, ਅਜੈਬ ਸਿੰਘ ਹੈਪੀ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ ਕਾਤਰੋਂ, ਜੋਰਾ ਸਿੰਘ ਇਸਾਪੁਰ, ਸੁਪਿੰਦਰ ਸਿੰਘ, ਜਗਜੀਤ ਸਿੰਘ ਅਤੇ ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਆਪ ਵਲੰਟੀਅਰਜ਼ ਅਤੇ ਪਿੰਡ ਵਾਸੀ ਮੌਜੂਦ ਸਨ।

Exit mobile version