Homeਪਟਿਆਲਾ ਅਪਡੇਟਰਾਜਿੰਦਰਾ ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਨੇ 37 ਸਾਲਾ ਨੌਜਵਾਨ ਦੀ ਜਾਨ ਬਚਾਈ

ਰਾਜਿੰਦਰਾ ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਨੇ 37 ਸਾਲਾ ਨੌਜਵਾਨ ਦੀ ਜਾਨ ਬਚਾਈ

ਬਿਨ੍ਹਾਂ ਓਪਰੇਸ਼ਨ ਦਿਲ ਦੀ ਫਟੀ ਮੁੱਖ ਨਸ ਦਾ ਸਫਲ ਇਲਾਜ

ਪਟਿਆਲਾ, 9 ਦਸੰਬਰ: (ਛਤਰਪਾਲ ਸਿੰਘ) : ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਕਾਰਡੀਓਲੋਜੀ ਵਿਭਾਗ ਨੇ ਇੱਕ ਹੋਰ ਵੱਡੀ ਮੈਡੀਕਲ ਕਾਮਯਾਬੀ ਹਾਸਲ ਕਰਦਿਆਂ 37 ਸਾਲਾ ਨੌਜਵਾਨ ਦੀ ਜਾਨ ਬਚਾਈ ਹੈ, ਜੋ ਕਿ ਬਹੁਤ ਹੀ ਗੰਭੀਰ ਹਾਲਤ ਵਿੱਚ ਨਾਨ-ਇਨਵੇਸਿਵ ਵੈਂਟੀਲੇਟਰ ‘ਤੇ ਹਸਪਤਾਲ ਲਿਆਂਦਾ ਗਿਆ ਸੀ।

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ ਦੀ ਦਿਲ ਦੀ ਮੁੱਖ ਨਸ — ਵਾਲਸਾਲਵਾ ਸਾਈਨਸ — ਫਟ ਗਈ ਸੀ, ਜੋ ਕਿ ਬਹੁਤ ਹੀ ਗੰਭੀਰ ਸਥਿਤੀ ਹੁੰਦੀ ਹੈ ਅਤੇ ਕੁਝ ਘੰਟਿਆਂ ਅੰਦਰ ਮੌਤ ਦਾ ਕਾਰਨ ਬਣ ਸਕਦੀ ਹੈ। ਮਰੀਜ਼ ਨੂੰ ਤੁਰੰਤ ਕੈਥ ਲੈਬ ਵਿੱਚ ਲਿਜਾਇਆ ਗਿਆ ਜਿੱਥੇ ਡਾ. ਸੌਰਭ ਸ਼ਰਮਾ ਦੀ ਅਗਵਾਈ ਹੇਠ ਮਾਹਰ ਟੀਮ ਨੇ ਬਿਨ੍ਹਾਂ ਦਿਲ ਖੋਲ੍ਹੇ ਪੱਟ ਰਾਹੀਂ ਕੈਥੇਟਰ ਪਾ ਕੇ ਫਟੀ ਨਸ ਨੂੰ ਬੰਦ ਕਰ ਦਿੱਤਾ।

ਡਾ. ਸਿਬੀਆ ਨੇ ਦੱਸਿਆ ਕਿ ਮਰੀਜ਼ ਦਾ ਪੂਰਾ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਤਕਨੀਕੀ ਸਹੂਲਤ ਇਸ ਵੇਲੇ ਸਿਰਫ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਕਾਰਡੀਓਲੋਜੀ ਵਿਭਾਗ ਵਿੱਚ ਹੀ ਉਪਲਬਧ ਹੈ।

ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਨੇ ਦੱਸਿਆ ਕਿ 2021 ਤੋਂ ਡਾ. ਸੌਰਭ ਸ਼ਰਮਾ ਦੀ ਅਗਵਾਈ ਵਿੱਚ ਇਹ ਵਿਭਾਗ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ 3000 ਤੋਂ ਵੱਧ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਦੇ ਕੇ ਸਿਹਤਮੰਦ ਕੀਤਾ ਗਿਆ ਹੈ।

 ਕਾਰਡੀਉਲੋਜੀ ਵਿਭਾਗ ਦੇ ਡਾ. ਸੌਰਭ ਸ਼ਰਮਾ ਨੇ ਦੱਸਿਆ ਕਿ ਦਿਲ ਦੇ ਵਾਲਸਾਲਵਾ ਸਾਈਨਸ ਦਾ ਫਟਣਾ ਆਪਣੇ ਆਪ ਵਿੱਚ ਇੱਕ ਗੰਭੀਰ ਰੋਗ ਹੈ ਅਤੇ ਅਜਿਹੀ ਸਥਿਤੀ ਦਾ ਜੇਕਰ ਤੁਰੰਤ ਇਲਾਜ ਨਾ ਕੀਤਾ ਜਾਵੇ ਤਾਂ ਕੁਝ ਘੰਟਿਆਂ ਦੇ ਅੰਦਰ ਹੀ ਇਹ ਮਰੀਜ ਦੀ ਮੌਤ ਦਾ ਕਾਰਨ ਬਣਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮਰੀਜ਼ ਦੇ ਦਿਲ ਦੀ ਮੁੱਖ ਨਸ, ਵਾਲਸਾਲਵਾ ਸਾਈਨਸ ਨੂੰ ਬੰਦ ਕਰਨ ਲਈ ਕੈਥ ਲੈਬ ਵਿੱਚ ਲਿਜਾ ਕੇ ਕੈਥੇਟਰ ਰਾਹੀਂ ਇਲਾਜ ਕੀਤਾ ਤੇ ਮਰੀਜ ਹੁਣ ਬਿਲਕੁਲ ਠੀਕ ਹੈ ਤੇ ਉਸ ਨੂੰ ਛੁੱਟੀ ਕਰ ਦਿੱਤੀ ਗਈ ਹੈ। ਇਸੇ ਦੌਰਾਨ ਮਰੀਜ ਅਤੇ ਉਸਦੇ ਵਾਰਸਾਂ ਨੇ ਹਸਪਤਾਲ  ਦੇ ਡਾਕਟਰਾਂਦਾ  ਧੰਨਵਾਦ ਕੀਤਾ ਹੈ।

ਮਰੀਜ਼ ਅਤੇ ਉਸਦੇ ਵਾਰਸਾਂ ਨੇ ਹਸਪਤਾਲ ਦੀ ਮੈਡੀਕਲ ਟੀਮ ਦਾ ਧੰਨਵਾਦ ਕੀਤਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments